21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਠੇਕਾ ਕਾਮਿਆਂ ਨੇ ਪੰਜਾਬ ਸਰਕਾਰ ਦਾ ਸਾੜਿਆ ਪੁਤਲਾ <br/>

ਅਜੀਤ ਡੈਸਕ 21-01-2026
ਜ਼ੀਰਕਪੁਰ, 20 ਜਨਵਰੀ (ਮਨਿੰਦਰ ਸਿੰਘ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਜ਼ੀਰਕਪੁਰ ਵਲੋਂ ਐਕਸੀਅਨ ਦਫ਼ਤਰ ਜ਼ੀਰਕਪੁਰ ਵਿਖੇ ਬਿਜਲੀ ਸੋਧ ਬਿੱਲ, ਖੇਤੀ ਬੀਜ ਸੋਧ ਬਿੱਲ, ਮਗਨਰੇਗਾ ਸਕੀਮ ਬਿੱਲ ਅਤੇ ਲੇਬਰ ਕੋਡ ਬਿੱਲ ਦੇ ਰੋਸ ਵਜੋਂ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸਰਕਲ ਸਕੱਤਰ ਏਕਮ ਸਿੱਧੂ ਮੁਹਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਮਿਲ ਕੇ ਚਾਰ ਨਵੇਂ ਸੋਧ ਬਿੱਲ ਲੈ ਕੇ ਆ ਰਹੀ ਹੈ, ਜਿਸ ਨਾਲ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਤੇ ਮੁਲਾਜ਼ਮਾਂ ਨੂੰ ਵੱਡਾ ਨੁਕਸਾਨ ਹੋਵੇਗਾ | ਇਸੇ ਕਾਰਨ ਪੰਜਾਬ ਵਿਚ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਦੇ ਸਮਰਥਨ ਸਦਕਾ ਸਮਾਰਟ ਮੀਟਰਾਂ ਤੇ ਮਾਰੂ ਬਿੱਲਾਂ ਵਿਰੁੱਧ ਸੰਘਰਸ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਬਿੱਲਾਂ ਵਿਰੁੱਧ ਨਾ ਬੋਲ ਕੇ ਕੇਂਦਰ ਸਰਕਾਰ ਦਾ ਪੱਖ ਪੂਰ ਰਹੀ ਹੈ, ਲਿਹਾਜ਼ਾ ਇਨ੍ਹਾਂ ਬਿੱਲਾਂ ਵਿਰੁੱਧ ਸੰਘਰਸ਼ ਕਰਕੇ ਹੀ ਪੰਜਾਬ ਨੂੰ ਪ੍ਰਾਈਵੇਟ ਕੰਪਨੀਆਂ ਦੇ ਹੱਥਾਂ 'ਚ ਜਾਣ ਤੋਂ ਬਚਾਇਆ ਜਾ ਸਕਦਾ ਹੈ | ਇਸ ਮੌਕੇ ਬਿਜਲੀ ਕਾਮਿਆਂ ਨੇ ਦੱਸਿਆ ਕਿ ਬਿਜਲੀ ਵਿਭਾਗ ਦੇ ਮੀਟਰ ਰੀਡਰ ਇਕ ਮਹੀਨੇ ਤੋਂ ਮੁੱਖ ਦਫ਼ਤਰ ਪਟਿਆਲਾ ਵਿਖੇ ਸੰਘਰਸ਼ ਕਰ ਰਹੇ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ, ਸਗੋਂ ਸਮਾਰਟ ਮੀਟਰ ਲਗਾ ਕੇ ਉਨ੍ਹਾਂ ਦਾ ਰੁਜ਼ਗਾਰ ਖੋਹਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ 24 ਜਨਵਰੀ ਨੂੰ ਸਾਂਝੇ ਮੋਰਚੇ ਦੇ ਪ੍ਰੋਗਰਾਮ ਤਹਿਤ ਦਿੜਬਾ ਦੀ ਦਾਣਾ ਮੰਡੀ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਡਵੀਜ਼ਨ ਪ੍ਰਧਾਨ ਅਮਨਿੰਦਰ ਸਿੰਘ, ਰੋਹਿਤ ਸ਼ਰਮਾ, ਰਾਜਿੰਦਰ ਕੁਮਾਰ, ਅਵਤਾਰ ਸਿੰਘ, ਤਰਸੇਮ ਸਿੰਘ ਤੇ ਮਨਜੀਤ ਸਿੰਘ ਸਮੇਤ ਹੋਰ ਬਿਜਲੀ ਕਾਮੇ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਨੇ 11.38 ਕਿੱਲੋਮੀਟਰ ਨਵੀਆਂ ਸੜਕਾਂ ਦੀ ਉਸਾਰੀ ਦੇ ਕੰਮ ਦੀ ਕਰਵਾਈ ਸ਼ੁਰੂਆਤ <br/> ਅਗਲੀ ਖ਼ਬਰ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਇਕ ਔਰਤ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।