21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਖਰੜ ਸ਼ਹਿਰ ਦੇ ਸੀਵਰੇਜ ਦਾ ਗੰਦਾ ਪਾਣੀ ਖੇਤਰ ਦੇ ਪਿੰਡਾਂ ਦੀ ਆਬੋ-ਹਵਾ ਨੂੰ ਕਰ ਰਿਹੈ ਦੂਸ਼ਿਤ <br/>

ਅਜੀਤ ਡੈਸਕ 21-01-2026
ਖਰੜ, 20 ਜਨਵਰੀ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਦੇ ਸੀਵਰੇਜ ਦਾ ਗੰਦਾ ਪਾਣੀ ਪਿੰਡ ਖਾਨਪੁਰ ਨੇੜਿਓਾ ਨਦੀ ਰਾਹੀਂ ਅੱਗੇ ਜਾਂਦਾ ਹੋਇਆ ਖੇਤਰ ਦੇ ਬਹੁਤ ਸਾਰੇ ਪਿੰਡਾਂ ਦੀ ਆਬੋ-ਹਵਾ ਨੂੰ ਦੂਸ਼ਿਤ ਕਰ ਰਿਹਾ ਹੈ, ਜਿਸ ਕਾਰਨ ਇਲਾਕੇ ਵਿਚ ਬਿਮਾਰੀਆਂ ਫੈਲਣ ਦਾ ਖਦਸ਼ਾ ਪੈਦਾ ਹੋ ਗਿਆ ਹੈ | ਵੱਡੀ ਤ੍ਰਾਸਦੀ ਇਹ ਹੈ ਕਿ ਖਰੜ ਸ਼ਹਿਰ 'ਚ ਜੋ ਬਰਸਾਤੀ ਚੋਅ ਪਿੰਡ ਫਤਿਹਉੱਲਾਂਪੁਰ ਤੋਂ ਲੈ ਕੇ ਹਸਪਤਾਲ ਦੇ ਪਿਛਲੇ ਪਾਸੇ ਤੱਕ ਆਉਂਦੀ ਹੈ, ਅੱਗੇ ਜਾ ਕੇ ਉਹ ਖਾਨਪੁਰ ਨਦੀ ਵਿਚ ਜਾ ਮਿਲਦੀ ਹੈ ਅਤੇ ਇਥੋਂ ਪਿੰਡ ਪੀਰ ਸੁਹਾਣਾ ਤੇ ਬਜਹੇੜੀ ਸਮੇਤ ਹੋਰਨਾਂ ਪਿੰਡਾਂ ਨੂੰ ਹੁੰਦਾ ਹੋਇਆ ਇਹ ਗੰਦਾ ਪਾਣੀ ਅੱਗੇ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਤੱਕ ਜਾ ਪੁੱਜਦਾ ਹੈ | ਬਰਸਾਤ ਦੇ ਦਿਨਾਂ ਵਿਚ ਜਦੋਂ ਪਾਣੀ ਜ਼ਿਆਦਾ ਇਕੱਠਾ ਹੁੰਦਾ ਹੈ ਤਾਂ ਕਥਿਤ ਤੌਰ 'ਤੇ ਵਿਭਾਗਾਂ ਵਲੋਂ ਐਸ. ਵਾਈ. ਐਲ. ਨਹਿਰ ਵਿਚ ਗੰਦਾ ਪਾਣੀ ਸੁੱਟ ਦਿੱਤਾ ਜਾਂਦਾ ਹੈ | ਸੀਵਰੇਜ ਦੇ ਗੰਦੇ ਪਾਣੀ ਨਾਲ ਨਾ ਕੇਵਲ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੁੰਦੀਆਂ ਹਨ, ਬਲਕਿ ਧਰਤੀ ਹੇਠਲਾ ਪਾਣੀ ਵੀ ਦੂਸ਼ਿਤ ਹੋ ਰਿਹਾ ਹੈ | ਰੰਧਾਵਾ ਰੋਡ 'ਤੇ ਜਿਥੇ ਇਹ ਪਾਣੀ ਇਕੱਠਾ ਹੁੰਦਾ ਹੈ, ਉਥੇ ਪਾਣੀ ਦਾ ਵੱਡਾ ਛੱਪੜ ਬਣ ਚੁੱਕਾ ਹੈ, ਜਿਸ 'ਚੋਂ ਬਦਬੂ ਮਾਰਦੀ ਹੈ | ਇਸ ਮਸਲੇ ਨੂੰ ਲੈ ਕੇ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀਆਂ ਪੰਚਾਇਤਾਂ ਅਤੇ ਇਲਾਕਾ ਵਾਸੀਆਂ ਵਲੋਂ ਕਈ ਵਾਰ ਖਰੜ ਸ਼ਹਿਰ ਦੇ ਸੀਵਰੇਜ ਦੇ ਗੰਦੇ ਪਾਣੀ ਦਾ ਪੱਕਾ ਪ੍ਰਬੰਧ ਕਰਨ ਦੀ ਮੰਗ ਕੀਤੀ ਜਾ ਚੁੱਕੀ ਹੈ, ਪਰ ਪਰਨਾਲਾ ਉਥੇ ਦਾ ਉਥੇ ਹੈ | ਪਿਛਲੀ ਕਾਂਗਰਸ ਸਰਕਾਰ ਸਮੇਂ ਵਿਧਾਨ ਸਭਾ ਸੈਸ਼ਨ ਵਿਚ ਖਰੜ ਸ਼ਹਿਰ ਦੇ ਸੀਵਰੇਜ ਦੇ ਗੰਦੇ ਪਾਣੀ ਦਾ ਮਾਮਲਾ ਕਾਫ਼ੀ ਗਰਮਾਇਆ ਸੀ, ਪਰ ਇਸ ਦੇ ਬਾਵਜੂਦ ਸਮੱਸਿਆ ਹੱਲ ਨਹੀਂ ਹੋਈ | ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਟਰੀਟਮੈਂਟ ਪਲਾਂਟ ਲਗਾ ਕੇ ਖਰੜ ਸ਼ਹਿਰ ਦੇ ਸੀਵਰੇਜ ਦੇ ਗੰਦੇ ਪਾਣੀ ਨੂੰ ਵਰਤੋਂ ਵਿਚ ਲਿਆਉਣ ਦੇ ਵਾਅਦੇ ਦਾ ਬਹੁਤ ਕੀਤੇ ਗਏ, ਪਰ ਹੋਇਆ ਕੁਝ ਵੀ ਨਹੀਂ | ਇਲਾਕਾ ਵਾਸੀ ਅਸ਼ੋਕ ਬਜਹੇੜੀ, ਅਮਨਦੀਪ ਸਿੰਘ ਮਾਨ, ਗੁਰਦੀਪ ਸਿੰਘ, ਸਰਬਜੀਤ ਸਿੰਘ, ਹਰਪ੍ਰੀਤ ਸਿੰਘ, ਪਿ੍ਤਪਾਲ ਸਿੰਘ ਅਤੇ ਬਲਬੀਰ ਸਿੰਘ ਸਮੇਤ ਹੋਰਨਾਂ ਆਗੂਆਂ ਨੇ ਕਿਹਾ ਇਲਾਕੇ ਦੇ ਪਿੰਡਾਂ 'ਚ ਪਹਿਲਾਂ ਨਲਕਿਆਂ ਦਾ ਪਾਣੀ ਪੀਣ ਲਈ ਵਰਤਿਆ ਜਾਂਦਾ ਸੀ, ਪਰ ਖਰੜ ਸ਼ਹਿਰ ਦੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਇਹ ਪਾਣੀ ਵੀ ਪੀਣ ਯੋਗ ਨਹੀਂ ਰਿਹਾ ਅਤੇ ਪੰਜਾਬ ਦਾ ਪ੍ਰਦੂਸ਼ਣ ਕੰਟਰੋਲ ਵਿਭਾਗ ਇਸ ਵੱਡੀ ਸਮੱਸਿਆ ਵੱਲ ਕੋਈ ਧਿਆਨ ਨਹੀਂ ਦੇ ਰਿਹਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਖਰੜ ਸ਼ਹਿਰ ਦੇ ਸੀਵਰੇਜ ਦੇ ਗੰਦੇ ਪਾਣੀ ਦਾ ਸਥਾਈ ਹੱਲ ਕੱਢਿਆ ਜਾਵੇ ਕਿਉਂਕਿ ਇਹ ਪਾਣੀ ਇਲਾਕੇ ਵਿਚ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ |

ਪਿਛਲੀ ਖ਼ਬਰ ਡੇਰਾਬੱਸੀ ਹਲਕੇ 'ਚ ਸਪਲਾਈ ਹੋ ਰਹੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਨੂੰ ਲੈ ਕੇ ਹਲਕਾ ਵਿਧਾਇਕ ਨੇ ਜਤਾਈ ਚਿੰਤਾ <br/> ਅਗਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਨੇ 11.38 ਕਿੱਲੋਮੀਟਰ ਨਵੀਆਂ ਸੜਕਾਂ ਦੀ ਉਸਾਰੀ ਦੇ ਕੰਮ ਦੀ ਕਰਵਾਈ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।