21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਟਿੱਪਰ ਦੀ ਟੱਕਰ ਕਾਰਨ ਐਕਟਿਵਾ ਸਵਾਰ ਦੀ ਮੌਤ <br/>

ਅਜੀਤ ਡੈਸਕ 21-01-2026
ਐੱਸ. ਏ. ਐੱਸ. ਨਗਰ, 20 ਜਨਵਰੀ (ਕਪਿਲ ਵਧਵਾ)-ਸਥਾਨਕ ਥਾਣਾ ਫੇਜ਼-11 ਅਧੀਨ ਪੈਂਦੇ ਬਾਬਾ ਵਾਈਟ ਹਾਊਸ ਨੇੜੇ ਮੁੱਖ ਸੜਕ 'ਤੇ ਵਾਪਰੇ ਇਕ ਹਾਦਸੇ ਦੌਰਾਨ ਤੇਜ਼ ਰਫ਼ਤਾਰ ਟਿੱਪਰ ਦੀ ਟੱਕਰ ਕਾਰਨ ਐਕਟਿਵਾ ਸਵਾਰ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਕਰਮ ਸਿੰਘ ਵਜੋਂ ਹੋਈ ਹੈ | ਪੁਲਿਸ ਨੇ ਮਿ੍ਤਕ ਦੇ ਜਵਾਈ ਕੁਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਟਿੱਪਰ ਚਾਲਕ ਭਾਗ ਸਿੰਘ ਵਾਸੀ ਖਮਾਣੋਂ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਖ਼ਿਲਾਫ਼ ਬਣਦੀਆਂ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਅਨੁਸਾਰ ਡੇਰਾਬੱਸੀ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਹ ਮੁਹਾਲੀ ਰਹਿੰਦੇ ਆਪਣੇ ਸਹੁਰੇ ਕਰਮ ਸਿੰਘ ਕੋਲ ਆਇਆ ਹੋਇਆ ਸੀ | ਜਿਵੇਂ ਹੀ ਕਰਮ ਸਿੰਘ ਮੁਹਾਲੀ ਦੇ ਫੇਜ਼-11 ਸਥਿਤ ਬਾਬਾ ਵਾਈਟ ਹਾਊਸ ਦੇ ਨੇੜੇ ਮੱੁਖ ਸੜਕ 'ਤੇ ਮੁੜਨ ਲੱਗੇ ਤਾਂ ਚੰਡੀਗੜ੍ਹ ਵਲੋਂ ਆ ਰਹੇ ਇਕ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਦੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ | ਕੁਲਵਿੰਦਰ ਸਿੰਘ ਤੁਰੰਤ ਆਪਣੇ ਸਹੁਰੇ ਦੀ ਮਦਦ ਲਈ ਮੌਕੇ 'ਤੇ ਪਹੁੰਚਿਆ ਅਤੇ ਇਸੇ ਦੌਰਾਨ ਟਿੱਪਰ ਚਾਲਕ ਵੀ ਮੌਕੇ 'ਤੇ ਪੁੱਜ ਗਿਆ, ਜਿਸ ਨੇ ਆਪਣਾ ਨਾਂਅ ਭਾਗ ਸਿੰਘ ਦੱਸਿਆ | ਇਸ ਤੋਂ ਬਾਅਦ ਉਨ੍ਹਾਂ ਵਲੋਂ ਜ਼ਖ਼ਮੀ ਕਰਮ ਸਿੰਘ ਨੂੰ ਤੁਰੰਤ ਸਥਾਨਕ ਫੇਜ਼-6 ਸਥਿਤ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਕਿ ਡਾਕਟਰਾਂ ਨੇ ਜਾਂਚ ਉਪਰੰਤ ਉਨ੍ਹਾਂ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ | ਇਸ ਸੰਬੰਧੀ ਥਾਣਾ ਫੇਜ਼-11 ਦੀ ਪੁਲਿਸ ਨੇ ਮਾਮਲੇ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ |


ਪਿਛਲੀ ਖ਼ਬਰ ਗੁਰਦੁਆਰਾ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਪਿੰਡ ਖਿਜ਼ਰਾਬਾਦ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।