ਐੱਸ. ਏ. ਐੱਸ. ਨਗਰ, 20 ਜਨਵਰੀ (ਪ੍ਰੋ. ਅਵਤਾਰ ਸਿੰਘ)-ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਦੀ ਪ੍ਰਧਾਨਗੀ ਹੇਠ ਸਥਾਨਕ ਫੇਜ਼-4 ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਹੋਈ | ਮੀਟਿੰਗ 'ਚ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਅਤੇ ਧਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਹਿੱਸਾ ਲਿਆ ਗਿਆ | ਇਸ ਮੌਕੇ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਤਾਲਮੇਲ ਕਮੇਟੀ ਦੇ ਅਗਲੇ ਪ੍ਰਧਾਨ ਚੋਣ ਆਗਾਮੀ 22 ਫਰਵਰੀ ਨੂੰ ਸ਼ਾਮ ਦੇ 4 ਵਜੇ ਕਰਨ ਦਾ ਫ਼ੈਸਲਾ ਲਿਆ ਗਿਆ | ਇਸ ਚੋਣ ਪ੍ਰਕਿਰਿਆ ਦੌਰਾਨ ਮੌਕੇ 'ਤੇ ਹੀ ਮੈਂਬਰਾਂ 'ਚੋਂ ਕਮਿਸ਼ਨ ਚੁਣ ਕੇ 5 ਮੈਂਬਰਾਂ ਸਮੇਤ ਚੋਣ ਦੇ ਅਮਲ ਨੂੰ ਪੂਰਾ ਕੀਤਾ ਜਾਵੇਗਾ | ਮੀਟਿੰਗ 'ਚ ਤਾਲਮੇਲ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਮਾਨ, ਸੀਨੀਅਰ ਮੀਤ ਪ੍ਰਧਾਨ ਕਰਮ ਸਿੰਘ ਬਬਰਾ, ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਜਨਰਲ ਸਕੱਤਰ ਐੱਸ. ਐੱਸ. ਬਾਵਾ, ਜਰਨੈਲ ਸਿੰਘ, ਗਗਨਦੀਪ ਸਿਘ, ਜਗਜੀਤ ਸਿੰਘ, ਚਰਨਜੀਤ ਸਿੰਘ, ਹਰਫੂਲ ਸਿੰਘ, ਅਜੀਤ ਸਿੰਘ, ਸੁਰਿੰਦਰ ਸਿੰਘ, ਹਰਜੀਤ ਸਿੰਘ, ਜਸਪਾਲ ਸਿੰਘ, ਪ੍ਰੀਤਮ ਸਿੰਘ ਤੇ ਨਰਿੰਦਰ ਸਿੰਘ ਆਦਿ ਵੀ ਹਾਜ਼ਰ ਸਨ |