20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਲੱਕੜੀ ਚੋਰੀ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 21-01-2026

ਮਾਜਰੀ, 20 ਜਨਵਰੀ (ਕੁਲਵੰਤ ਸਿੰਘ ਧੀਮਾਨ)-ਥਾਣਾ ਮੁੱਲਾਂਪੁਰ ਗਰੀਬਦਾਸ ਵਿਖੇ ਵਣ ਰੇਂਜ ਅਫ਼ਸਰ ਸਿਸਵਾਂ ਦੇ ਬਿਆਨਾਂ ਦੇ ਆਧਾਰ 'ਤੇ ਨਾਜਾਇਜ਼ ਤੌਰ 'ਤੇ ਲੱਕੜ ਚੋਰੀ ਕਰਨ ਦੇ ਦੋਸ਼ ਹੇਠ ਜਸਵਿੰਦਰ ਸਿੰਘ ਉਰਫ਼ ਬਿੱਟੂ ਪੁੱਤਰ ਗੁਰਦਿਆਲ ਸਿੰਘ, ਗੁਰਜੰਟ ਸਿੰਘ ਉਰਫ਼ ਜੰਟਾ ਪੁੱਤਰ ਹਰਦੇਵ ਸਿੰਘ ਅਤੇ ਅਮਨਦੀਪ ਸਿੰਘ ਉਰਫ਼ ਸੰਜੂ ਪੁੱਤਰ ਕਸ਼ਮੀਰਾ ਸਿੰਘ (ਸਾਰੇ ਵਾਸੀ) ਪਿੰਡ ਬਘਿੰਢੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਵਣ ਰੇਂਜ ਅਫ਼ਸਰ ਨੇ ਦੱਸਿਆ ਕਿ ਉਕਤ ਵਿਅਕਤੀਆਂ ਮੁੱਲਾਂਪੁਰ ਗਰੀਬਦਾਸ ਦੇ ਜੰਗਲ 'ਚੋਂ ਪੈਟਰੋਲ ਵਾਲੇ ਆਰੇ ਨਾਲ ਦਰੱਖ਼ਤਾਂ ਦੀ ਲੱਕੜ ਕੱਟ ਰਹੇ ਸਨ | ਪੁਲਿਸ ਨੇ ਪੈਟਰੋਲ ਵਾਲਾ ਆਰਾ ਤੇ ਮੋਟਰਸਾਈਕਲ ਜ਼ਬਤ ਕਰਕੇ ਉਕਤ ਵਿਅਕਤੀਆਂ ਖ਼ਿਲਾਫ਼ ਐੱਫ. ਸੀ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਚਾਇਨਾ ਡੋਰ ਦੀ ਵਿਕਰੀ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਪੰਜਾਬ ਸਰਕਾਰ ਲਗਾਤਾਰ ਕਰਜ਼ੇ ਚੁੱਕ ਕੇ ਸੂਬੇ ਨੂੰ ਵਿੱਤੀ ਐਮਰਜੈਂਸੀ ਵੱਲ ਧੱਕ ਰਹੀ ਹੈ- ਐੱਨ. ਕੇ. ਸ਼ਰਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।