20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਕਿਸਾਨ ਜਥੇਬੰਦੀਆਂ ਵਲੋਂ ਚਾਇਨਾ ਡੋਰ ਦੀ ਵਿਕਰੀ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 21-01-2026
ਕੁਰਾਲੀ, 20 ਜਨਵਰੀ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਅਤੇ ਇਲਾਕੇ ਅੰਦਰ ਚਾਇਨਾ ਡੋਰ ਨਾਲ ਵਾਪਰ ਰਹੇ ਹਾਦਸਿਆਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਪੱਤਰਕਾਰ ਭਾਈਚਾਰੇ ਦੇ ਸਹਿਯੋਗ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਲੋਕ ਹਿੱਤ ਮਿਸ਼ਨ, ਕਿਸਾਨ ਯੂਨੀਅਨ ਕਾਦੀਆਂ, ਕਿਸਾਨ ਯੂਨੀਅਨ ਖੋਸਾ, ਗੁਰਮੀਤ ਸਿੰਘ ਸ਼ਾਂਟੂ ਕਾਰਜਕਾਰੀ ਪ੍ਰਧਾਨ ਲੋਕ ਹਿੱਤ ਮਿਸ਼ਨ, ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਰਵਿੰਦਰ ਸਿੰਘ ਬਜੀਦਪੁਰ ਜਨਰਲ ਸਕੱਤਰ ਲੋਕ ਹਿੱਤ ਮਿਸ਼ਨ, ਰੇਸ਼ਮ ਸਿੰਘ ਬਡਾਲੀ ਜ਼ਿਲ੍ਹਾ ਪ੍ਰਧਾਨ ਕਿਸਾਨ ਯੂਨੀਅਨ ਕਾਦੀਆਂ, ਅਮਨਦੀਪ ਸਿੰਘ ਘੜੂੰਆਂ ਜ਼ਿਲ੍ਹਾ ਪ੍ਰਧਾਨ ਯੂਨੀਅਨ ਖੋਸਾ, ਪ੍ਰਦੀਪ ਕੁਮਾਰ ਰੂੜਾ ਕੌਂਸਲਰ ਤੇ ਰਾਮਗੜ੍ਹੀਆ ਆਗੂ ਸਤਨਾਮ ਸਿੰਘ ਧੀਮਾਨ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਰਾਲੀ ਸ਼ਹਿਰ ਸਮੇਤ ਇਲਾਕੇ ਦੇ ਕਸਬਾ ਮਾਜਰੀ, ਖਿਜ਼ਰਾਬਾਦ, ਮੁੱਲਾਂਪੁਰ ਗਰੀਬਦਾਸ ਤੇ ਨਵਾਂਗਰਾਓਾ ਆਦਿ 'ਚ ਚਾਇਨਾ ਡੋਰ ਨਾਲ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ | ਉਨ੍ਹਾਂ ਕਿਹਾ ਕਿ ਸ਼ਹਿਰ 'ਚ ਚਾਇਨਾ ਡੋਰ ਦੀ ਲਪੇਟ 'ਚ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਵੀ ਹੋ ਚੁੱਕੀ ਹੈ, ਪਰ ਇਸ ਦੇ ਬਾਵਜੂਦ ਵੀ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ, ਜਦਕਿ ਇਲਾਕੇ 'ਚ ਚਾਇਨਾ ਡੋਰ ਦੀ ਧੜੱਲੇ ਨਾਲ ਵਿਕਰੀ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਕੁੰਭਕਰਨੀ ਨੀਂਦ ਕਾਰਨ ਹੀ ਜਥੇਬੰਦੀਆਂ ਨੂੰ ਅੱਕ ਕੇ ਸੜਕਾਂ 'ਤੇ ਉਤਰਨਾ ਪੈ ਰਿਹਾ ਹੈ | ਇਸ ਮੌਕੇ ਦਰਸ਼ਨ ਸਿੰਘ ਖੇੜਾ, ਜਰਨੈਲ ਸਿੰਘ ਗੋਸਲਾਂ, ਸੋਹਣ ਸਿੰਘ ਸੰਗਤਪੁਰਾ, ਗੁਰਦੀਪ ਸਿੰਘ ਮਹਿਰਮਪੁਰ, ਜਸਵੀਰ ਸਿੰਘ ਲਾਲਾ ਸਲੇਮਪੁਰ, ਅਮਨਦੀਪ ਸਿੰਘ ਗੋਲਡੀ, ਰਜਿੰਦਰ ਸਿੰਘ ਮਾਜਰਾ ਸਮੇਤ ਵੱਡੀ ਗਿਣਤੀ 'ਚ ਪੱਤਰਕਾਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਐੱਸ. ਟੀ. ਐੱਫ. ਦੀ ਟੀਮ ਵਲੋਂ ਲੋੜੀਂਦਾ ਗੈਂਗਸਟਰ ਗਿ੍ਫ਼ਤਾਰ <br/> ਅਗਲੀ ਖ਼ਬਰ ਲੱਕੜੀ ਚੋਰੀ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।