20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਚੰਡੀਗੜ੍ਹ ਵਿਖੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵਲੋਂ ਕਰਵਾਇਆ ਗਿਆ ਚੌਥਾ ਸਾਲਾਨਾ ਧਾਰਮਿਕ ਸਮਾਗਮ <br/>

ਅਜੀਤ ਡੈਸਕ 21-01-2026
ਚੰਡੀਗੜ੍ਹ, 20 ਜਨਵਰੀ (ਅਜਾਇਬ ਸਿੰਘ ਔਜਲਾ)-ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰੀ ਵੀ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਲੋਂ ਇੱਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਚੌਥਾ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੇਂ ਸਾਲ ਦੀ ਆਮਦ ਮੌਕੇ ਕਰਵਾਏ ਇਸ ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਦੇ ਜੱਥੇ ਵਲੋਂ ਰਸ-ਭਿੰਨਾ ਕੀਰਤਨ ਰਾਹੀ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ ਗਿਆ | ਸੰਗਤ ਨੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਵੀ ਪਹਿਲਾ ਸਰਵਣ ਕੀਤਾ | ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਗੁਰਮੀਤ ਸਿੰਘ ਖੁੱਡੀਆਂ ਤੇ ਹਰਦੀਪ ਸਿੰਘ ਮੁੰਡੀਆਂ, 'ਆਪ' ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ, ਲੋਕ ਸੰਪਰਕ ਵਿਭਾਗ ਦੇ ਸਕੱਤਰ ਰਾਮਵੀਰ, ਆਮ ਰਾਜ ਪ੍ਰਬੰਧ ਦੇ ਸਕੱਤਰ ਗੌਰੀ ਪ੍ਰਾਸ਼ਰ ਜੋਸ਼ੀ, ਸਪੈਸ਼ਲ ਡੀ.ਜੀ.ਪੀ. ਅਮਰਦੀਪ ਸਿੰਘ ਰਾਏ, ਮੁੱਖ ਮੰਤਰੀ ਦੇ ਓ.ਐੱਸ.ਡੀ (ਮੀਡੀਆ) ਅਮਨਜੋਤ ਸਿੰਘ ਤੇ ਡਾਇਰੈਕਟਰ ਮੀਡੀਆ ਕਮਿਊਨੀਕੇਸ਼ਨ ਅਨਿਲ ਸੈਣੀ, ਲੋਕ ਸੰਪਰਕ ਦੇ ਡਾਇਰੈਕਟਰ ਡਾ ਅਕਸ਼ਿਤਾ ਗੁਪਤਾ, ਵਧੀਕ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ ਤੇ ਡਿਪਟੀ ਸਕੱਤਰ ਦੀਪਾਂਕਰ ਗਰਗ, ਆਮ ਰਾਜ ਪ੍ਰਬੰਧ ਦੇ ਸੰਯੁਕਤ ਸਕੱਤਰ ਤੇਜਦੀਪ ਸਿੰਘ ਸੈਣੀ, ਏ.ਡੀ.ਓ-1 ਸੁਖਵਿੰਦਰ ਸਿੰਘ, ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸਿੰਘ ਸੰਧੂ ਤੇ ਡਾ. ਨਿਰਮਲ ਜੌੜਾ ਵਲੋਂ ਵੀ ਹਾਜ਼ਰੀ ਭਰੀ ਗਈ | ਇਸ ਧਾਰਮਿਕ ਸਮਾਗਮ ਵਿਚ ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2, ਸੀ.ਆਈ.ਐੱਸ.ਐੱਫ. ਅਤੇ ਪੰਜਾਬ ਵਿਧਾਨ ਸਭਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਲੋਕ ਸੰਪਰਕ ਵਿਭਾਗ ਦੇ ਮੌਜੂਦਾ ਤੇ ਸੇਵਾ ਮੁਕਤ ਅਧਿਕਾਰੀਆਂ ਨੇ ਵੀ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ | ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵਲੋਂ ਕਰਵਾਏ ਧਾਰਮਿਕ ਸਮਾਗਮ ਦੀ ਵਿਸ਼ੇਸ਼ਤਾ ਇਹ ਬਣੀ ਕਿ ਇਸ ਮੌਕੇ ਦਸਤਾਰਾਂ ਦਾ ਲੰਗਰ ਵਿਸ਼ੇਸ਼ ਤੌਰ ਉੱਤੇ ਲਗਾਇਆ ਗਿਆ | ਵਿਭਾਗ ਦੇ ਸਾਬਕਾ ਮੁਲਾਜ਼ਮ ਅਤੇ ਪ੍ਰਵਾਸੀ ਪੰਜਾਬੀ ਆਲੀਸ਼ਾਨ ਨਰੂਲਾ ਵਲੋਂ ਉਚੇਚੇ ਤੌਰ ਉੱਤੇ ਦਸਤਾਰਾਂ ਦੀ ਸੇਵਾ ਨਿਭਾਈ ਗਈ ਅਤੇ ਧਾਰਮਿਕ ਸਮਾਗਮ ਦੌਰਾਨ ਸਮੂਹ ਸਟਾਫ਼ ਨੇ ਰੰਗ-ਬਿਰੰਗੀਆਂ ਦਸਤਾਰਾਂ ਸਜਾ ਕੇ ਸੇਵਾ ਕੀਤੀ | ਇਸ ਮੌਕੇ 'ਤੇ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ |

ਪਿਛਲੀ ਖ਼ਬਰ ਹਰਜੋਤ ਸਿੰਘ ਬੈਂਸ ਨੇ ਗੈਂਗਸਟਰਾਂ ਖ਼ਿਲਾਫ਼ ਫੈਸਲਾਕੁੰਨ ਜੰਗ ਵਜੋਂ 'ਆਪ੍ਰੇਸ਼ਨ ਪ੍ਰਹਾਰ' ਦੀ ਕੀਤੀ ਸ਼ਲਾਘਾ <br/> ਅਗਲੀ ਖ਼ਬਰ ਐੱਸ. ਟੀ. ਐੱਫ. ਦੀ ਟੀਮ ਵਲੋਂ ਲੋੜੀਂਦਾ ਗੈਂਗਸਟਰ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।