20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਹਰਜੋਤ ਸਿੰਘ ਬੈਂਸ ਨੇ ਗੈਂਗਸਟਰਾਂ ਖ਼ਿਲਾਫ਼ ਫੈਸਲਾਕੁੰਨ ਜੰਗ ਵਜੋਂ 'ਆਪ੍ਰੇਸ਼ਨ ਪ੍ਰਹਾਰ' ਦੀ ਕੀਤੀ ਸ਼ਲਾਘਾ <br/>

ਅਜੀਤ ਡੈਸਕ 21-01-2026
ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ)–ਸੂਬੇ ਵਿਚੋਂ ਗੈਂਗਸਟਰਵਾਦ ਤੇ ਅਪਰਾਧਿਕ ਤਾਕਤਾਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਦਿ੍ੜ੍ਹ ਅਤੇ ਸਪੱਸ਼ਟ ਰੁਖ਼ ਅਪਣਾਉਂਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 'ਆਪ੍ਰੇਸ਼ਨ ਪ੍ਰਹਾਰ' ਤਹਿਤ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਕੀਤੀ ਜਾ ਰਹੀ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਦੀ ਸ਼ਲਾਘਾ ਕੀਤੀ | ਇਹ ਆਪ੍ਰੇਸ਼ਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅੱਤਵਾਦ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦਰਸਾਉਂਦਾ ਹੈ | ਪੰਜਾਬ ਪੁਲਿਸ ਦੇ ਜਜ਼ਬੇ ਅਤੇ ਵਚਨਬੱਧਤਾ ਨੂੰ ਸਲਾਮ ਕਰਦਿਆਂ, ਬੈਂਸ ਨੇ ਕਿਹਾ ਕਿ ਬੀਤੀ ਦੇਰ ਰਾਤ ਸ਼ੁਰੂ ਹੋਏ ਅਤੇ 72 ਘੰਟੇ ਚੱਲਣ ਵਾਲੇ ਇਸ ਆਪ੍ਰੇਸ਼ਨ ਦੌਰਾਨ ਪੂਰੇ ਤਾਲਮੇਲ ਨਾਲ ਗੈਂਗਸਟਰਾਂ ਨੂੰ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ | ਮੁੱਖ ਮੰਤਰੀ ਮਾਨ ਨਿੱਜੀ ਤੌਰ 'ਤੇ ਇਸ ਆਪ੍ਰੇਸ਼ਨ 'ਤੇ ਨੇੜਿਓਾ ਨਜ਼ਰ ਰੱਖ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਕੋਈ ਆਮ ਕਾਰਵਾਈ ਨਹੀਂ ਹੈ ਸਗੋਂ ਇਹ ਅਮਨ-ਕਾਨੂੰਨ ਦੇ ਦੁਸ਼ਮਣਾਂ ਵਿਰੁੱਧ ਜੰਗ ਦਾ ਐਲਾਨ ਹੈ | ਸਿੱਖਿਆ ਮੰਤਰੀ ਨੇ ਅੰਮਿ੍ਤਸਰ ਤੇ ਫ਼ਤਿਹਗੜ੍ਹ ਸਾਹਿਬ ਵਿਚ ਹੋਏ ਪੁਲਿਸ ਮੁਕਾਬਲਿਆਂ ਦੀਆਂ ਸ਼ੁਰੂਆਤੀ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਇਸ ਆਪ੍ਰੇਸ਼ਨ ਦੇ ਦਿ੍ੜ੍ਹ ਇਰਾਦੇ ਅਤੇ ਤੁਰੰਤ ਕਾਰਵਾਈ ਨੂੰ ਸਬੂਤ ਵਜੋਂ ਪੇਸ਼ ਕੀਤਾ | ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਨਾਲ ਸਾਡੇ ਖ਼ੂਬਸੂਰਤ ਸੂਬੇ ਅਤੇ ਮਹਾਨ ਦੇਸ਼ ਵਿਚ ਅਸਥਿਰਤਾ ਫੈਲਾਉਣ ਦੀਆਂ ਸਾਜ਼ਿਸ਼ਾਂ ਨਾਕਾਮ ਹੋਣਗੀਆਂ | ਉਨ੍ਹਾਂ ਕਿਹਾ, ਅਸੀਂ ਆਪਣੀ ਪੁਲਿਸ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ | ਮੈਂ ਹਰ ਨਾਗਰਿਕ, ਸਾਡੇ ਸਮਾਜ ਦੇ ਹਰ ਮੈਂਬਰ ਨੂੰ ਇਸ ਅਹਿਮ ਮਿਸ਼ਨ 'ਆਪ੍ਰੇਸ਼ਨ ਪ੍ਰਹਾਰ' ਵਿਚ ਪੰਜਾਬ ਪੁਲਿਸ ਦਾ ਸਾਥ ਦੇਣ ਦਾ ਸੱਦਾ ਦਿੰਦਾ ਹਾਂ | ਸਿਰਫ਼ ਇਕਜੁੱਟ ਹੋ ਕੇ ਹੀ ਅਸੀਂ ਸੂਬੇ ਨੂੰ ਗੈਂਗਸਟਰ-ਮੁਕਤ ਬਣਾ ਸਕਦੇ ਹਾਂ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰ ਸਕਦੇ ਹਾਂ | ਪੰਜਾਬ ਸਰਕਾਰ ਉਦੋਂ ਤੱਕ ਆਰਾਮ ਨਾਲ ਨਹੀਂ ਬੈਠੇਗੀ ਜਦੋਂ ਤੱਕ ਸੂਬੇ ਵਿਚੋਂ ਸਮਾਜ-ਵਿਰੋਧੀ ਅਨਸਰਾਂ ਦਾ ਮੁਕੰਮਲ ਸਫ਼ਾਇਆ ਨਹੀਂ ਹੋ ਜਾਂਦਾ |



ਹਰਜੋਤ ਸਿੰਘ ਬੈਂਸ


ਪਿਛਲੀ ਖ਼ਬਰ ਚੰਡੀਗੜ੍ਹ-ਅੰਬਾਲਾ ਮੁੱਖ ਸੜਕ ਤੇ ਮੁਬਾਰਕਪੁਰ-ਰਾਮਗੜ੍ਹ ਸੜਕ 'ਤੇ ਉੱਡਦੀ ਧੂੜ-ਮਿੱਟੀ ਕਰਕੇ ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਚੰਡੀਗੜ੍ਹ ਵਿਖੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵਲੋਂ ਕਰਵਾਇਆ ਗਿਆ ਚੌਥਾ ਸਾਲਾਨਾ ਧਾਰਮਿਕ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।