ਮਾਜਰੀ, 20 ਜਨਵਰੀ (ਕੁਲਵੰਤ ਸਿੰਘ ਧੀਮਾਨ)-ਥਾਣਾ ਮਾਜਰੀ ਦੀ ਪੁਲਿਸ ਨੂੰ ਕੁਰਾਲੀ-ਸਿਸਵਾਂ ਮਾਰਗ 'ਤੇ ਪਿੰਡ ਬੂਥਗੜ੍ਹ ਦੇ ਪੈਟਰੋਲ ਪੰਪ ਨੇੜੇ ਇਕ ਕਾਰ ਵਿਚ ਕੁਝ ਸ਼ੱਕੀ ਵਿਅਕਤੀਆਂ ਦੇ ਬੈਠੇ ਹੋਣ ਦੀ ਇਤਲਾਹ ਮਿਲੀ ਸੀ | ਇਸ ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਪੈਟਰੋਲ ਪੰਪ ਨੇੜੇ ਕਾਰ ਵਿਚ ਬੈਠੇ ਦੋ ਵਿਅਕਤੀਆਂ ਨੂੰ ਹੇਠ ਉਤਾਰ ਕੇ ਜਦੋਂ ਉਨ੍ਹਾਂ ਦੀ ਚੈਕਿੰਗ ਕੀਤੀ ਤਾਂ ਉਨ੍ਹਾਂ ਕੋਲੋਂ ਭਾਵੇਂ ਕੋਈ ਇਤਰਾਜਯੋਗ ਵਸਤੂ ਬਰਾਮਦ ਨਹੀਂ ਹੋਈ, ਪਰ ਉਨ੍ਹਾਂ ਵਲੋਂ ਕੋਈ ਨਸ਼ਾ ਕੀਤੇ ਜਾਣ ਦੇ ਸ਼ੱਕ ਦੇ ਚਲਦਿਆਂ ਜਦੋਂ ਉਨ੍ਹਾਂ ਦਾ ਸਿਵਲ ਹਸਪਤਾਲ ਫੇਜ਼-6 ਮੁਹਾਲੀ ਵਿਖੇ ਡੋਪ ਟੈਸਟ ਕਰਵਾਇਆ ਗਿਆ ਤਾਂ ਰਿਪੋਟਰ ਪਾਜ਼ਟਿਵ ਆਈ | ਇਸ ਦੇ ਚਲਦਿਆਂ ਪੁਲਿਸ ਨੇ ਥਾਣਾ ਮਾਜਰੀ ਵਿਖੇ ਹਰਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀਆਨ ਪਿੰਡ ਖੇੜਾ ਜ਼ਿਲ੍ਹਾ ਮੁਹਾਲੀ ਖ਼ਿਲਾਫ਼ ਐੱਨ. ਡੀ. ਪੀ. ਅੱੈਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |