20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਪਲੇਸਮੈਂਟ ਡਰਾਈਵ ਕਰਵਾਈ <br/>

ਅਜੀਤ ਡੈਸਕ 21-01-2026
ਚੰਡੀਗੜ੍ਹ, 20 ਜਨਵਰੀ (ਪ੍ਰੋ. ਅਵਤਾਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਚੰਡੀਗੜ੍ਹ ਵਲੋਂ ਕਾਲਜ ਦੇ ਵਿਦਿਆਰਥੀਆਂ ਨੂੰ ਰੁਜ਼ਗਾਰ ਅਤੇ ਉਦਯੋਗਿਕ ਖੇਤਰ ਵਿਚ ਨਵੇਂ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਕ ਪਲੇਸਮੈਂਟ ਡਰਾਈਵ ਸਫਲਤਾਪੂਰਵਕ ਕਰਵਾਈ ਗਈ | ਇਹ ਪਲੇਸਮੈਂਟ ਡਰਾਈਵ ਪ੍ਰਸਿੱਧ ਫਾਰਮਾਸਿਊਟੀਕਲ ਕੰਪਨੀ, ਐੱਨ. ਬੀ. ਹੈਲਥਕੇਅਰ ਪ੍ਰਾਈਵੇਟ ਲਿਮਟਿਡ, ਮੋਹਾਲੀ ਦੁਆਰਾ ਕਰਵਾਈ ਗਈ | ਇਸ ਪਲੇਸਮੈਂਟ ਡਰਾਈਵ ਵਿਚ ਨਿੱਜੀ ਤੌਰ 'ਤੇ ਮੈਨੇਜਿੰਗ ਡਾਇਰੈਕਟਰ, ਸ੍ਰੀ ਸੀ. ਕੇ. ਸਿੰਗਲਾ ਨੇ ਸ਼ਿਰਕਤ ਕੀਤੀ | ਉਨ੍ਹਾਂ ਦੇ ਵਿਆਪਕ ਉਦਯੋਗਿਕ ਖੇਤਰ ਨਾਲ ਸਬੰਧਤ ਅਨੁਭਵ ਨੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ | ਇਸ ਪਲੇਸਮੈਂਟ ਡਰਾਈਵ ਵਿਚ ਕੁੱਲ 137 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਪ੍ਰੋਗਰਾਮ ਰਾਹੀਂ ਵਿਦਿਆਰਥੀਆ ਲਈ ਭਵਿੱਖ ਵਿਚ ਰੁਜ਼ਗਾਰ ਦੇ ਨਵੇਂ ਰਸਤੇ ਖੁੱਲ੍ਹਣਗੇ ਜੋ ਉਦਯੋਗਿਕ ਖੇਤਰ ਅਤੇ ਅਕਾਦਮਿਕ ਸਿੱਖਿਆ ਨੂੰ ਮਜ਼ਬੂਤ ਕਰਨਗੇ |
ਪਿ੍ੰਸੀਪਲ ਡਾ. ਜਸਵਿੰਦਰ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਫਾਰਮੇਸੀ ਦੀ ਪਿ੍ੰਸੀਪਲ ਰਵਨੀਤ ਕੌਰ ਦੇ ਸਹਿਯੋਗ ਲਈ ਧੰਨਵਾਦ ਕੀਤਾ | ਉਨ੍ਹਾਂ ਨੇ ਪਲੇਸਮੈਂਟ ਡਰਾਈਵ ਵਿਚ ਇੰਟਰਵਿਊ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਪਲੇਸਮੈਂਟ ਸੈੱਲ ਦੀ ਕੋਆਰਡੀਨੇਟਰ, ਡਾ. ਅਰਸ਼ਦੀਪ ਕੌਰ ਸਿੱਧੂ ਦੇ ਯਤਨਾਂ ਦੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਨੌਕਰੀ ਲਗਵਾਉਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਹੇਠ ਪਰਚਾ ਦਰਜ ਅਗਲੀ ਖ਼ਬਰ ਆਈ. ਡੀ. ਪੀ. ਐਜੂਕੇਸ਼ਨ ਵਲੋਂ ਚੰਡੀਗੜ੍ਹ 'ਚ ਅੰਤਰਰਾਸ਼ਟਰੀ ਸਿੱਖਿਆ ਮੇਲਾ 21 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।