20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਨੌਕਰੀ ਲਗਵਾਉਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਹੇਠ ਪਰਚਾ ਦਰਜ

ਅਜੀਤ ਡੈਸਕ 21-01-2026

ਚੰਡੀਗੜ੍ਹ, 20 ਜਨਵਰੀ (ਕਪਿਲ ਵਧਵਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਨੌਕਰੀ ਦਿਵਾਉਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਮਾਮਲੇ ਵਿਚ ਸੈਕਟਰ-11 ਥਾਣਾ, ਚੰਡੀਗੜ੍ਹ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਹਰਵਿੰਦਰ ਸਿੰਘ ਵਾਸੀ ਪਿੰਡ ਰਾਏਪੁਰ ਚੰਡੀਗੜ੍ਹ ਅਤੇ ਹੋਰ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਸੰਜੇ ਕੁਮਾਰ ਠਾਕੁਰ ਵਾਸੀ ਫੇਜ਼-11 ਮੁਹਾਲੀ ਨੇ ਪੰਜਾਬ ਯੂਨੀਵਰਸਿਟੀ ਵਿਚ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਉਸ ਕੋਲੋਂ ਕੁੱਲ 3 ਲੱਖ 96 ਹਜ਼ਾਰ 709 ਰੁਪਏ ਹੜੱਪ ਲਏ | ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਧਾਰਾ 318(4) ਬੀ. ਐੱਨ. ਐੱਸ. ਤਹਿਤ ਐੱਫ. ਆਈ. ਆਰ. ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਪੁਲਿਸ ਅਧਿਕਾਰੀਆਂ ਅਨੁਸਾਰ ਜਾਂਚ ਜਾਰੀ ਹੈ ਅਤੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਵਿਜੀਲੈਂਸ ਦੇ ਨਾਂਅ 'ਤੇ 50 ਹਜ਼ਾਰ ਦੀ ਰਿਸ਼ਵਤ ਲੈਣ ਵਾਲੇ ਬਜ਼ੁਰਗ ਨੂੰ ਅਦਾਲਤ ਨੇ ਦੋਸ਼ੀ ਠਹਿਰਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਪਲੇਸਮੈਂਟ ਡਰਾਈਵ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।