20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

'ਯੁੱਧ ਨਸ਼ਿਆਂ ਵਿਰੁੱਧ' ਦੇ 325ਵੇਂ ਦਿਨ ਪੰਜਾਬ ਪੁਲਿਸ ਵਲੋਂ 1.3 ਕਿੱਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ <br/>

ਅਜੀਤ ਡੈਸਕ 21-01-2026
ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ)-ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ 325ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 369 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿਚ 49 ਐਫ.ਆਈ.ਆਰਜ਼ ਦਰਜ ਕਰਕੇ 76 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਨਾਲ 325 ਦਿਨਾਂ 'ਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 45,403 ਹੋ ਗਈ ਹੈ | ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 1.3 ਕਿਲੋ ਹੈਰੋਇਨ, 1 ਕਿਲੋ ਅਫ਼ੀਮ, 18 ਕਿਲੋ ਭੁੱਕੀ, 130 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਸ ਆਪ੍ਰੇਸ਼ਨ ਦੌਰਾਨ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ 'ਚ 369 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ | ਉਨ੍ਹਾਂ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 368 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ | ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਤੇ ਪ੍ਰੀਵੈਂਸ਼ਨ (ਈ.ਡੀ.ਪੀ)-ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 37 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ |

ਪਿਛਲੀ ਖ਼ਬਰ ਪਾਕਿ ਦੀ ਸਿਰਜਣਾ ਦਾ ਉਦੇਸ਼ ਪੂਰਾ ਹੋਣ ਵਾਲਾ ਹੈ-ਆਸਿਮ ਮੁਨੀਰ <br/> ਅਗਲੀ ਖ਼ਬਰ ਵਿਜੀਲੈਂਸ ਦੇ ਨਾਂਅ 'ਤੇ 50 ਹਜ਼ਾਰ ਦੀ ਰਿਸ਼ਵਤ ਲੈਣ ਵਾਲੇ ਬਜ਼ੁਰਗ ਨੂੰ ਅਦਾਲਤ ਨੇ ਦੋਸ਼ੀ ਠਹਿਰਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।