20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਮੁਹਾਲੀ ਵਿਖੇ 26 ਨੂੰ ਟਰੈਕਟਰ ਮਾਰਚ ਕੱਢਣ ਦਾ ਐਲਾਨ <br/>

ਅਜੀਤ ਡੈਸਕ 23-01-2026
ਐੱਸ. ਏ. ਐੱਸ. ਨਗਰ, 22 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸੰਯੁਕਤ ਕਿਸਾਨ ਮੋਰਚਾ ਭਾਰਤ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਨਿੱਜੀਕਰਨ ਦੀਆਂ ਨੀਤੀਆਂ ਖ਼ਿਲਾਫ਼ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਟਰੈਕਟਰ ਮਾਰਚ ਕੱਢਣ ਦੇ ਕੀਤੇ ਗਏ ਐਲਾਨ ਤਹਿਤ ਮੁਹਾਲੀ ਜ਼ਿਲ੍ਹੇ ਨਾਲ ਸੰਬੰਧਿਤ ਕਿਸਾਨ ਜਥੇਬੰਦੀਆਂ ਵਲੋਂ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਵਿਖੇ ਮੀਟਿੰਗ ਕਰਕੇ ਟਰੈਕਟਰ ਮਾਰਚ ਦੀ ਰੂਪ-ਰੇਖਾ ਉਲੀਕੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਪਰਮਦੀਪ ਸਿੰਘ ਬੈਦਵਾਣ, ਕਿ੍ਪਾਲ ਸਿੰਘ ਸਿਆਊ, ਜਸਪਾਲ ਸਿੰਘ ਨਿਆਮੀਆਂ ਤੇ ਅੰਗਰੇਜ ਸਿੰਘ ਭਦੌੜ ਨੇ ਦੱਸਿਆ ਕਿ 26 ਜਨਵਰੀ ਨੂੰ ਇਕ ਟਰੈਕਟਰ ਮਾਰਚ ਡੇਰਾਬੱਸੀ ਹਲਕੇ 'ਚ ਕੱਢਿਆ ਜਾਵੇਗਾ, ਜਦਕਿ ਦੂਜਾ ਟਰੈਕਟਰ ਮਾਰਚ ਚੱਪੜਚਿੜੀ ਤੋਂ ਸ਼ੁਰੂ ਹੋ ਕੇ ਲਾਂਡਰਾਂ, ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਾਲੇ ਚੌਕ ਤੇ ਏਅਰਪੋਰਟ ਰੋਡ ਨੂੰ ਹੁੰਦਾ ਹੋਇਆ ਪਿੰਡ ਦੈੜੀ ਵਿਖੇ ਪੁੱਜ ਕੇ ਸਮਾਪਤ ਹੋਵੇਗਾ | ਇਸ ਟਰੈਕਟਰ ਮਾਰਚ 'ਚ ਸੈਂਕੜੇ ਟਰੈਕਟਰ ਅਤੇ ਗੱਡੀਆਂ ਸ਼ਾਮਿਲ ਹੋਣਗੀਆਂ | ਇਸੇ ਦੌਰਾਨ ਲੱਖਾ ਸਿੰਘ, ਜੋਰਾਵਰ ਸਿੰਘ ਤੇ ਜਗਜੀਤ ਸਿੰਘ ਆਦਿ ਆਗੂਆਂ ਨੇ ਦੱਸਿਆ ਕਿ ਟਰੈਕਟਰ ਮਾਰਚ ਦੌਰਾਨ ਬਿਜਲੀ ਸੋਧ ਬਿੱਲ, ਬੀਜ ਬਿੱਲ, ਬੀ. ਵੀ. ਜੀ ਰਾਮ ਜੀ ਕਾਨੂੰਨ ਤੇ ਚਾਰ ਲੇਬਰ ਕੋਡ ਰੱਦ ਕਰਨ ਸਮੇਤ ਕਿਸਾਨਾਂ ਤੇ ਮਜ਼ਦੂਰਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ, ਕਿਸਾਨਾਂ ਤੇ ਮਜ਼ਦੂਰਾਂ ਨੂੰ 60 ਸਾਲ ਦੀ ਉਮਰ ਪੂਰੀ ਹੋਣ 'ਤੇ ਘੱਟੋ ਘੱਟ 10 ਹਜ਼ਾਰ ਰੁ. ਪ੍ਰਤੀ ਮਹੀਨਾ ਪੈਨਸ਼ਨ ਦੇਣ, ਹੜ੍ਹ ਪੀੜਤ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ, ਮੁਕਤ ਵਪਾਰ ਸਮਝੌਤਿਆਂ 'ਚੋਂ ਖੇਤੀ, ਪੋਲਟਰੀ ਤੇ ਡੇਅਰੀ ਖੇਤਰ ਨੂੰ ਬਾਹਰ ਰੱਖਣ ਅਤੇ ਪੰਜਾਬ ਸਰਕਾਰ ਵਲੋਂ ਜਨਤਕ ਅਦਾਰਿਆਂ ਦੀਆਂ ਜਾਇਦਾਦਾਂ ਵੇਚਣ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ |

ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਕਾਰ ਸਵਾਰ ਦੋ ਮੁਲਜ਼ਮ ਕਾਬੂ ਅਗਲੀ ਖ਼ਬਰ ਚੰਡੀਗੜ੍ਹ ਨਗਰ ਨਿਗਮ ਮੇਅਰ ਅਹੁਦੇ ਲਈ ਤਿਕੋਣਾ ਮੁਕਾਬਲਾ ਤੈਅ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।