15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

'ਯੁੱਧ ਨਸ਼ਿਆਂ ਵਿਰੁੱਧ' ਦੇ 332ਵੇਂ ਦਿਨ ਪੰਜਾਬ ਪੁਲਿਸ ਵਲੋਂ 2.1 ਕਿਲੋ ਹੈਰੋਇਨ ਸਮੇਤ 42 ਨਸ਼ਾ ਤਸਕਰ ਕਾਬੂ

ਅਜੀਤ ਡੈਸਕ 28-01-2026
'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 8ਵੇਂ ਦਿਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ
ਚੰਡੀਗੜ੍ਹ, 27 ਜਨਵਰੀ (ਅਜੀਤ ਬਿਊਰੋ)-ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ 332ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 334 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿਚ 35 ਐੱਫ.ਆਈ.ਆਰਜ਼ ਦਰਜ ਕਰਕੇ 42 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਨਾਲ 332 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 46,606 ਹੋ ਗਈ ਹੈ | ਇਨ੍ਹਾਂ ਛਾਪਿਆਂ ਦੇ ਵਜੋਂ ਛਾਪੇਮਾਰੀ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 2.1 ਕਿਲੋ ਹੈਰੋਇਨ ਅਤੇ 25,400 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ | ਇਸ ਆਪ੍ਰੇਸ਼ਨ ਦੌਰਾਨ 68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿਚ 334 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ | ਉਨ੍ਹਾਂ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 353 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ | ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈ.ਡੀ.ਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 16 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ | ਵਿਸ਼ੇਸ਼ ਡੀ. ਜੀ. ਪੀ. ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ 'ਗੈਂਗਸਟਰਾਂ 'ਤੇ ਵਾਰ' ਫ਼ੈਸਲਾਕੁੰਨ ਜੰਗ ਜਾਰੀ ਹੈ ਅਤੇ ਇਸ ਦੇ 8ਵੇਂ ਦਿਨ ਸੂਬੇ ਭਰ ਵਿਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ | ਕਈ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ |


ਪਿਛਲੀ ਖ਼ਬਰ ਆਲ ਇੰਡੀਆ ਸਿਵਲ ਸਰਵਿਸਿਜ਼ ਹਾਕੀ, ਬਾਸਕਟਬਾਲ, ਚੈਂਸ ਤੇ ਕਿ੍ਕਟ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 29 ਨੂੰ... ਅਗਲੀ ਖ਼ਬਰ ਆਈ. ਟੀ. ਬੀ. ਪੀ. ਅਧਿਕਾਰੀ ਦਾ ਪੁੱਤਰ 10 ਗ੍ਰਾਮ ਆਇਸ ਡਰੱਗ ਨਾਲ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।