15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਢਕੌਲੀ ਹਸਪਤਾਲ ਦੇ ਡਾਕਟਰ 'ਤੇ ਨਸ਼ਾ ਕਰ ਕੇ ਡਿਊਟੀ ਕਰਨ ਦੇ ਦੋਸ਼ ਲੱਗੇ <br/>

ਅਜੀਤ ਡੈਸਕ 28-01-2026
ਜ਼ੀਰਕਪੁਰ, 27 ਜਨਵਰੀ (ਮਨਿੰਦਰ ਸਿੰਘ)-ਢਕੌਲੀ ਦੇ ਸਰਕਾਰੀ ਹਸਪਤਾਲ 'ਚ ਡਿਊਟੀ 'ਤੇ ਤਾਇਨਾਤ ਇਕ ਡਾਕਟਰ 'ਤੇ ਨਸ਼ੇ ਦੀ ਹਾਲਤ 'ਚ ਮਰੀਜ਼ਾਂ ਦਾ ਇਲਾਜ ਕਰਨ ਦਾ ਦੋਸ਼ ਲਗਾਇਆ ਗਿਆ ਹੈ | ਇਹ ਦੋਸ਼ ਸਾਹਮਣੇ ਆਉਂਦੇ ਹੀ ਹਸਪਤਾਲ ਦੇ ਅਹਾਤੇ 'ਚ ਹੰਗਾਮਾ ਹੋ ਗਿਆ | ਇਲਾਜ ਲਈ ਪਹੁੰਚੇ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਡਿਊਟੀ 'ਤੇ ਮੌਜੂਦ ਮੈਡੀਕਲ ਅਫ਼ਸਰ ਨਸ਼ੇ ਦੀ ਹਾਲਤ 'ਚ ਸੀ, ਜਿਸ ਕਾਰਨ ਉਹ ਡਰ ਗਏ | ਮਰੀਜ਼ਾਂ ਨੇ ਤੁਰੰਤ ਇਸ ਘਟਨਾ ਦੀ ਸੂਚਨਾ ਮੁਹਾਲੀ ਦੇ ਸਿਵਲ ਸਰਜਨ ਤੇ ਪੁਲਿਸ ਨੂੰ ਦਿੱਤੀ | ਇਸ ਦੌਰਾਨ ਸਥਿਤੀ ਵਿਗੜਦੀ ਦੇਖ ਸ਼ਿਕਾਇਤ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੱਕ ਵੀ ਪਹੁੰਚ ਗਈ, ਜਿਸ ਤੋਂ ਬਾਅਦ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਟੀਮ ਤੁਰੰਤ ਢਕੌਲੀ ਦੇ ਸਰਕਾਰੀ ਹਸਪਤਾਲ ਪਹੁੰਚੀ ਤੇ ਡਿਊਟੀ 'ਤੇ ਮੌਜੂਦ ਡਾਕਟਰ ਨੂੰ ਤੁਰੰਤ ਡਿਊਟੀ ਤੋਂ ਹਟਾ ਦਿੱਤਾ ਗਿਆ | ਇਸ ਦੌਰਾਨ ਅਧਿਕਾਰੀਆਂ ਨੇ ਮੌਕੇ 'ਤੇ ਡਾਕਟਰ ਦੀ ਡਾਕਟਰੀ ਜਾਂਚ ਸ਼ੁਰੂ ਕਰ ਦਿੱਤੀ ਤੇ ਉਸਦੇ ਜ਼ਰੂਰੀ ਸੈਂਪਲ ਲਏ, ਜਦਕਿ ਇਸ ਮੌਕੇ ਮਰੀਜ਼ਾਂ ਦੀ ਸਹੂਲਤ ਲਈ ਤੁਰੰਤ ਇਕ ਹੋਰ ਡਾਕਟਰ ਨੂੰ ਹਸਪਤਾਲ 'ਚ ਤਾਇਨਾਤ ਕਰ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਢਕੌਲੀ ਦਾ ਸਰਕਾਰੀ ਹਸਪਤਾਲ ਇਲਾਕੇ ਦਾ ਇੱਕੋ ਇਕ ਸਰਕਾਰੀ ਹਸਪਤਾਲ ਹੈ, ਜਿੱਥੇ ਰੋਜ਼ਾਨਾ ਸੈਂਕੜੇ ਮਰੀਜ਼ ਇਲਾਜ ਲਈ ਆਉਂਦੇ ਹਨ | ਇਸ ਲਈ ਇਹ ਮਾਮਲਾ ਮਰੀਜ਼ਾਂ ਦੀ ਜ਼ਿੰਦਗੀ ਤੇ ਸੁਰੱਖਿਆ ਨਾਲ ਸੰਬੰਧਤ ਹੈ | ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਅਜਿਹੀ ਲਾਪਰਵਾਹੀ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਡਾਕਟਰ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਸੋਹਾਣਾ ਹਸਪਤਾਲ ਮੁਹਾਲੀ ਵਲੋਂ 500 ਰੋਬੋਟਿਕ ਸਰਜਰੀਆਂ ਪੂਰੀਆਂ <br/> ਅਗਲੀ ਖ਼ਬਰ ਭਜਨ ਸੰਧਿਆ 'ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।