15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਮੁਹਾਲੀ ਵਿਖੇ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਅੱਜ <br/>

ਅਜੀਤ ਡੈਸਕ 28-01-2026
ਐੱਸ. ਏ. ਐੱਸ. ਨਗਰ, 27 ਜਨਵਰੀ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੁਹਾਲੀ ਵਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ ਅੱਜ 28 ਜਨਵਰੀ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੇ 3 ਵਜੇ ਤੱਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਮੁਹਾਲੀ ਵਿਖੇ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ | ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੁਹਾਲੀ ਕੋਮਲ ਮਿੱਤਲ ਨੇ ਦੱਸਿਆ ਕਿ ਕੈਂਪ 'ਚ ਮੌਜੂਦ ਡਾਕਟਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਹੀ ਸੰਬੰਧਿਤ ਵਿਅਕਤੀ ਦੀ ਮੈਡੀਕਲ ਜਾਂਚ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਨੇੜੇ ਦੀ ਨਜ਼ਰ ਦੀ ਜਾਂਚ ਉਪਰੰਤ ਐਨਕਾਂ ਵੀ ਮੁਫ਼ਤ ਵੰਡੀਆਂ ਜਾਣਗੀਆਂ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ |


ਪਿਛਲੀ ਖ਼ਬਰ ਰੇਲ-ਗੱਡੀ ਥੱਲ੍ਹੇ ਆ ਕੇ ਬਜ਼ੁਰਗ ਵਲੋਂ ਖ਼ੁਦਕੁਸ਼ੀ ਅਗਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 1 ਨੂੰ ਮਨਾਇਆ ਜਾਵੇਗਾ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।