15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਜਦੋਂ ਮਹਿਲਾ ਵਕੀਲ 'ਤੇ ਹਮਲਾ ਹੋਇਆ ਤਾਂ ਉਨ੍ਹਾਂ ਨੂੰ ਦਿੱਤੇ ਗਏ ਗੰਨਮੈਨ ਕੀ ਕਰ ਰਹੇ ਸਨ - ਹਾਈ ਕੋਰਟ <br/>

ਅਜੀਤ ਡੈਸਕ 28-01-2026
ਚੰਡੀਗੜ੍ਹ, 27 ਜਨਵਰੀ (ਸੰਦੀਪ ਕੁਮਾਰ ਮਾਹਨਾ)–ਅੰਮਿ੍ਤਸਰ ਦੀ ਮਹਿਲਾ ਵਕੀਲ 'ਤੇ ਸੱਤਾਧਾਰੀ ਪਾਰਟੀ ਨਾਲ ਸਬੰਧਿਤ ਸਰਪੰਚ ਵਲੋਂ ਹਮਲਾ ਕਰਨ ਅਤੇ ਇਸ ਤੋਂ ਬਾਅਦ ਮੁਹੱਈਆ ਕਰਵਾਈ ਗਈ ਸੁਰੱਖਿਆ ਦੇ ਬਾਵਜੂਦ ਮੁੜ ਹਮਲਾ ਹੋਣ 'ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ | ਅਦਾਲਤ ਨੇ ਕਿਹਾ ਕਿ ਸਰਕਾਰ ਦੇ ਮੁਤਾਬਿਕ ਵਕੀਲ ਨੂੰ 2 ਗੰਨਮੈਨ ਮੁਹੱਈਆ ਕਰਵਾਏ ਗਏ ਸਨ | ਜੇਕਰ ਇਹ ਸੱਚ ਹੈ ਤਾਂ ਦੂਜੇ ਹਮਲੇ ਸਮੇਂ ਉਹ ਕੀ ਕਰ ਰਹੇ ਸਨ? ਅਦਾਲਤ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਪੰਜਾਬ ਸਰਕਾਰ ਨੂੰ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ | ਇਹ ਮਾਮਲਾ ਵਕੀਲ ਨਾਲ ਬਦਸਲੂਕੀ ਤੋਂ ਬਾਅਦ ਹਾਈ ਕੋਰਟ ਦਾ ਵਕੀਲਾਂ ਦੀ ਸੁਰੱਖਿਆ ਨੂੰ ਲੈ ਕੇ ਜਤਾਈ ਗਈ ਚਿੰਤਾ ਨਾਲ ਸਬੰਧਿਤ ਹੈ | ਇਸ ਮਾਮਲੇ 'ਚ ਦਾਇਰ ਪਟੀਸ਼ਨ ਵਿਚ ਹਾਈ ਕੋਰਟ ਨੂੰ ਦੱਸਿਆ ਗਿਆ ਕਿ ਮਹਿਲਾ ਵਕੀਲ ਦੇ ਅੰਮਿ੍ਤਸਰ 'ਚ ਮੌਜੂਦ ਘਰ 'ਚ ਦਾਖ਼ਲ ਹੋ ਕੇ ਸਰਪੰਚ ਅਤੇ ਹੋਰਾਂ ਨੇ ਹਮਲਾ ਕੀਤਾ ਸੀ | ਇਸ ਦੌਰਾਨ ਬੇਹੱਦ ਖ਼ਤਰਨਾਕ ਹਥਿਆਰਾਂ ਦੀ ਵਰਤੋਂ ਕੀਤੀ ਗਈ, ਜਿਸ ਨਾਲ ਪਰਿਵਾਰ ਦੇ ਕਈ ਮੈਂਬਰ ਜ਼ਖਮੀ ਹੋ ਗਏ ਸਨ | ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਐੱਫ਼.ਆਈ.ਆਰ ਤਾਂ ਦਰਜ ਕਰ ਲਈ, ਪਰ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਨਾ ਹੀ ਕੋਈ ਗਿ੍ਫ਼ਤਾਰੀ ਕੀਤੀ ਗਈ | ਪੰਜਾਬ ਸਰਕਾਰ ਨੇ ਦੱਸਿਆ ਕਿ ਦੋਸ਼ੀਆਂ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਗਿ੍ਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਅਦਾਲਤ ਨੂੰ ਦੱਸਿਆ ਗਿਆ ਕਿ ਪੀੜਤ ਮਹਿਲਾ ਵਕੀਲ ਨੂੰ 2 ਗੰਨਮੈਨ ਮੁਹੱਈਆ ਕਰਵਾਏ ਗਏ ਹਨ | ਅਦਾਲਤ 'ਚ ਪੀੜਤ ਧਿਰ ਨੇ ਕਿਹਾ ਕਿ ਗੰਨਮੈਨ ਹੋਣ ਦੇ ਬਾਵਜੂਦ ਉਨ੍ਹਾਂ ਦੀ ਮੌਜੂਦਗੀ ਵਿਚ ਇਕ ਵਾਰ ਮੁੜ ਤੋਂ ਉਸ 'ਤੇ ਹਮਲਾ ਕੀਤਾ ਗਿਆ | ਅਦਾਲਤ ਨੂੰ ਦੱਸਿਆ ਗਿਆ ਕਿ ਦੋਸ਼ੀ ਸੱਤਾਧਾਰੀ ਪਾਰਟੀ ਦਾ ਵਰਕਰ ਹੈ ਅਤੇ ਵਿਧਾਇਕ ਦਾ ਕਰੀਬੀ ਹੈ | ਇਸੇ ਦੇ ਚੱਲਦਿਆਂ ਉਸ ਨੂੰ ਅਜੇ ਤੱਕ ਗਿ੍ਫ਼ਤਾਰ ਨਹੀਂ ਕੀਤਾ ਗਿਆ | ਹਾਈ ਕੋਰਟ ਨੇ ਇਸ 'ਤੇ ਹੈਰਾਨੀ ਪ੍ਰਗਟ ਕਰਦਿਆਂ ਪੁੱਛਿਆ ਕਿ ਜਦੋਂ ਹਮਲਾ ਹੋਇਆ ਤਾਂ ਗੰਨਮੈਨ ਕੀ ਕਰ ਰਹੇ ਸਨ | ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਅਦਾਲਤ ਨੇ ਪੰਜਾਬ ਸਰਕਾਰ ਨੂੰ ਅਗਲੀ ਸੁਣਵਾਈ ਦੌਰਾਨ ਆਪਣਾ ਪੱਖ ਪੇਸ਼ ਕਰਨ ਦਾ ਹੁਕਮ ਦਿੱਤਾ ਹੈ |

ਪਿਛਲੀ ਖ਼ਬਰ ਪੰਜਾਬ ਕਲਾ ਭਵਨ 'ਚ 'ਡਾ. ਐੱਮ. ਐੱਸ. ਰੰਧਾਵਾ ਉਤਸਵ' ਦੌਰਾਨ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ <br/> ਅਗਲੀ ਖ਼ਬਰ ਬੰਦ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।