16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮੋਰਨੀ ਵਿਖੇ ਚਾਰ ਨੌਜਵਾਨ ਗੱਡੀ ਸਮੇਤ ਖਾਈ 'ਚ ਡਿੱਗੇ <br/>

ਅਜੀਤ ਡੈਸਕ 29-01-2026
ਪੰਚਕੂਲਾ, 28 ਜਨਵਰੀ (ਕਪਿਲ)-ਪੰਚਕੂਲਾ ਦੇ ਪਹਾੜੀ ਇਲਾਕੇ ਮੋਰਨੀ ਵਿਖੇ ਇਕ ਵੱਡਾ ਹਾਦਸਾ ਵਾਪਰਿਆ ਹੈ | ਇਸ ਹਾਦਸੇ 'ਚ ਥਾਰ ਗੱਡੀ 'ਚ ਸਵਾਰ ਚਾਰ ਨੌਜਵਾਨ ਗੱਡੀ ਸਮੇਤ ਖਾਈ 'ਚ ਜਾ ਡਿੱਗੇ, ਜਿਨ੍ਹਾਂ 'ਚੋਂ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਫਿਲਹਾਲ ਇਸ ਮਾਮਲੇ ਦੀ ਜਾਂਚ ਚੰਡੀ ਮੰਦਰ ਥਾਣਾ ਪੁਲਿਸ ਵਲੋਂ ਕੀਤੀ ਜਾ ਰਹੀ ਹੈ | ਇਸ ਮਾਮਲੇ 'ਚ ਮੋਰਨੀ ਚੌਕੀ ਇੰਚਾਰਜ ਜਗਦੀਸ਼ ਨੇ ਦੱਸਿਆ ਕਿ ਇਸ ਹਾਦਸੇ ਦੇ ਵਾਪਰਨ ਕੇ ਕਾਰਨਾਂ ਦਾ ਜ਼ਖ਼ਮੀਆਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ | ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ ਸਥਾਨਕ ਸੈਕਟਰ-15 ਨਿਵਾਸੀ ਅਭਿਸ਼ੇਕ (23) ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਗੰਭੀਰ ਜ਼ਖ਼ਮੀਆਂ ਲਲਿਤ, ਆਯੁਸ਼ ਠਾਕੁਰ ਤੇ ਵਿਵੇਕ ਨੂੰ ਸਥਾਨਕ ਸੈਕਟਰ-6 ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿਨ੍ਹਾਂ 'ਚੋਂ ਵਿਵੇਕ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪੀ. ਜੀ. ਆਈ. ਰੈਫ਼ਰ ਕਰ ਦਿੱਤਾ ਗਿਆ ਹੈ | ਚੌਕੀ ਇੰਚਾਰਜ ਨੇ ਦੱਸਿਆ ਕਿ ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਖ਼ਮੀਆਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਹੀ ਹਾਦਸੇ ਦੇ ਕਾਰਨਾਂ ਦਾ ਪਤਾ ਲੱਗੇਗਾ |

ਪਿਛਲੀ ਖ਼ਬਰ ਮੁਹਾਲੀ ਦੇ ਸੈਕਟਰ-67 'ਚ ਚੱਲ ਰਹੇ ਸਪਾ ਸੈਂਟਰ 'ਤੇ ਛਾਪਾ <br/> ਅਗਲੀ ਖ਼ਬਰ ਪੰਜਾਬ 'ਚ ਅਪਰਾਧੀ ਸ਼ਰੇਆਮ ਹੱਤਿਆਵਾਂ ਕਰ ਰਹੇ-ਸੁਨੀਲ ਜਾਖੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।