ਖਰੜ, 28 ਜਨਵਰੀ (ਗੁਰਮੁੱਖ ਸਿੰਘ ਮਾਨ)-ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਤੁਰੰਤ ਗਿਰਦਾਵਰੀਆਂ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਵੇ | ਇਹ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਜਨਰਲ ਸਕੱਤਰ ਹਰਮੇਸ਼ ਸਿੰਘ ਬੜੌਦੀ ਨੇ ਕਿਹਾ ਕਿ ਬੇਮੌਸਮੀ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਚੁੱਕਾ ਹੈ, ਜਦਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਪੰਡ ਥੱਲ੍ਹੇ ਦਬਿਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਕਣਕ ਦੀ ਫ਼ਸਲ ਤੋਂ ਇਲਾਵਾ ਆਲੂਆਂ ਅਤੇ ਸਬਜ਼ੀਆਂ ਦਾ ਵੀ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ |