ਲਾਲੜੂ, 28 ਜਨਵਰੀ (ਰਾਜਬੀਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਆਲਮਗੀਰ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਆਲਮਗੀਰ ਨੂੰ ਜ਼ਿਲ੍ਹਾ ਮੁਹਾਲੀ ਦੇ ਵਿਰਾਸਤ ਸੇਵਾ ਸੰਗਠਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਉਪਰੰਤ ਜਿਥੇ 'ਆਪ' ਦੇ ਸੀਨੀਅਰ ਆਗੂ ਤੇ ਪੰਜਾਬ ਵਾਟਰ ਐਂਡ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਸੁਭਾਸ਼ ਸ਼ਰਮਾ ਵਲੋਂ ਬਲਵਿੰਦਰ ਸਿੰਘ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ, ਉੱਥੇ ਹੀ ਸੁਭਾਸ਼ ਸ਼ਰਮਾ ਤੇ ਬਲਵਿੰਦਰ ਸਿੰਘ ਨੇ ਇਸ ਨਿਯੁਕਤੀ ਬਦਲੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਸੀਨੀਅਰ 'ਆਪ' ਆਗੂ ਮਨੀਸ਼ ਸਿਸੋਦੀਆ ਤੇ ਅਮਨ ਅਰੋੜਾ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ | ਬਲਵਿੰਦਰ ਸਿੰਘ ਦਾ ਸਨਮਾਨ ਕਰਨ ਉਪਰੰਤ ਸੁਭਾਸ਼ ਸ਼ਰਮਾ ਨੇ ਕਿਹਾ ਪੰਜਾਬ ਸਰਕਾਰ ਨੇ 10 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਯੋਜਨਾ ਚਲਾ ਕੇ ਇਤਿਹਾਸਕ ਕਦਮ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ ਅਤੇ ਜਲਦ ਹੀ ਸਾਰੇ ਕੰਮ ਨੇਪਰੇ ਚਾੜ੍ਹੇ ਜਾਣਗੇ | ਇਸ ਮੌਕੇ 'ਆਪ' ਆਗੂ ਨਰਿੰਦਰ ਧੀਮਾਨ, ਧਰਮ ਸਿੰਘ, ਮੇਜਰ ਸਿੰਘ, ਅਵਤਾਰ ਸਿੰਘ, ਬਿਲਾਸਾ ਪ੍ਰਧਾਨ, ਜਸਮੇਰ ਖਾਨ, ਮਨਜੀਤ ਸਿੰਘ, ਅਮਰਜੀਤ ਸਿੰਘ, ਗਿਆਨ ਸਿੰਘ, ਸੂਬੇਦਾਰ ਬਲਬੀਰ ਸਿੰਘ, ਬਲਜੀਤ ਸਿੰਘ ਲਾਲੜੂ, ਸੰਤੋਸ਼ ਕੁਮਾਰ ਸ਼ਰਮਾ, ਬਲਦੇਵ ਸਿੰਘ ਜਾਸਤਨਾਂ, ਸੋਨੂੰ ਤੇ ਲੋਕੇਸ਼ ਕੁਮਾਰ ਆਦਿ ਹਾਜ਼ਰ ਸਨ |