16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

'ਯੁੱਧ ਨਸ਼ਿਆਂ ਵਿਰੁੱਧ' ਦੇ 333ਵੇਂ ਦਿਨ ਪੰਜਾਬ ਪੁਲਿਸ ਵਲੋਂ 1.1 ਕਿਲੋ ਹੈਰੋਇਨ ਸਮੇਤ 73 ਨਸ਼ਾ ਤਸਕਰ ਕਾਬੂ <br/>

ਅਜੀਤ ਡੈਸਕ 29-01-2026
ਚੰਡੀਗੜ੍ਹ, 28 ਜਨਵਰੀ (ਅਜੀਤ ਬਿਊਰੋ)-ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ 333ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 275 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿਚ 49 ਐਫ.ਆਈ.ਆਰਜ਼ ਦਰਜ ਕਰਕੇ 73 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਨਾਲ 333 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 46,770 ਹੋ ਗਈ ਹੈ | ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 205 ਨਸ਼ੀਲੀਆਂ ਗੋਲੀਆਂ ਅਤੇ 46,440 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਸ ਆਪ੍ਰੇਸ਼ਨ ਦੌਰਾਨ 68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 700 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿਚ 275 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ | ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 274 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ | ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ 'ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 28 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ |

ਪਿਛਲੀ ਖ਼ਬਰ ਸਾਬਕਾ ਮੁੱਖ ਸਕੱਤਰ ਰਾਜਨ ਕਸ਼ਯਪ ਨੂੰ ਸਦਮਾ, ਪਤਨੀ ਦਾ ਦਿਹਾਂਤ <br/> ਅਗਲੀ ਖ਼ਬਰ ਪੰਜਾਬ ਦੇ ਰਾਜਪਾਲ ਨੇ ਵਿਦਿਆਰਥੀਆਂ ਲਈ 'ਸਾਥੀ' ਪ੍ਰਯੋਜਨਾ ਦੀ ਕੀਤੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।