16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪੁਖਰਾਜ ਭੱਲਾ ਨੂੰ ਸਦਮਾ, ਦਾਦੀ ਦਾ ਦਿਹਾਂਤ

ਅਜੀਤ ਡੈਸਕ 29-01-2026
ਐੱਸ. ਏ. ਐੱਸ. ਨਗਰ, 28 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬੀ ਫ਼ਿਲਮੀ ਅਦਾਕਾਰ ਪੁਖਰਾਜ ਭੱਲਾ ਦੇ ਦਾਦੀ ਅਤੇ ਮਰਹੂਮ ਪ੍ਰਸਿੱਧ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ 87 ਸਾਲ ਦੀ ਉਮਰ ਵਿਚ ਅੱਜ ਦਿਹਾਂਤ ਹੋ ਗਿਆ | ਉਨ੍ਹਾਂ ਦਾ ਸਸਕਾਰ ਅੱਜ ਮੁਹਾਲੀ ਵਿਚਲੇ ਬਲੌਂਗੀ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੋਤਰੇ ਪੁਖਰਾਜ ਭੱਲਾ ਤੇ ਹਾਸਰਸ ਕਲਾਕਾਰ ਬਾਲ ਮੁਕੰਦ ਸ਼ਰਮਾ ਵਲੋਂ ਦਿਖਾਈ ਗਈ | ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਜਸਵਿੰਦਰ ਭੱਲਾ ਦੇ ਤੁਰ ਜਾਣ ਤੋਂ ਬਾਅਦ ਮਾਤਾ ਜੀ ਸਦਮੇ ਵਿਚ ਸਨ ਅਤੇ ਉਨ੍ਹਾਂ ਨੂੰ ਬੀਤੀ ਰਾਤ ਮੁਹਾਲੀ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ | ਉਨ੍ਹਾਂ ਦੱਸਿਆ ਕਿ ਜਸਵਿੰਦਰ ਭੱਲਾ ਦੀ ਮੌਤ ਤੋਂ ਮਹਿਜ਼ 5 ਮਹੀਨਿਆਂ ਬਾਅਦ ਹੀ ਉਨ੍ਹਾਂ ਦੇ ਮਾਤਾ ਅੱਜ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੱਸਿਆ ਕਿ ਮਾਤਾ ਜੀ ਨਮਿਤ ਅੰਤਿਮ ਅਰਦਾਸ 6 ਫਰਵਰੀ ਦਿਨ ਸ਼ੁੱਕਰਵਾਰ ਨੂੰ ਦੁਪਹਿਰ 12.30 ਵਜੇ ਤੋਂ ਲੈ ਕੇ 1.30 ਵਜੇ ਦੇ ਵਿਚਕਾਰ ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼-3ਬੀ1 ਮੁਹਾਲੀ ਵਿਖੇ ਹੋਵੇਗੀ | ਮਾਤਾ ਦੇ ਸਸਕਾਰ ਮੌਕੇ ਪਰਿਵਾਰ ਦੇ ਸਕੇ-ਸੰਬੰਧੀਆਂ ਤੋਂ ਇਲਾਵਾ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਜਨਤਕ ਸੁਣਵਾਈ ਮੌਕੇ ਪਿੰਡ ਬੜੀ ਦੇ ਵਸਨੀਕਾਂ ਨੇ ਗਮਾਡਾ ਨੂੰ ਜ਼ਮੀਨ ਦੇਣ ਤੋਂ ਕੀਤਾ ਇਨਕਾਰ <br/> ਅਗਲੀ ਖ਼ਬਰ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੀ ਘਟਨਾ ਨੇ ਅਮਨ-ਕਾਨੂੰਨ ਦੀ ਸਥਿਤੀ 'ਤੇ ਪ੍ਰਸ਼ਨ ਚਿੰਨ੍ਹ ਲਗਾਇਆ- ਮੱਛਲੀ ਕਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।