16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਵਿਧਾਇਕ ਰੰਧਾਵਾ ਨੇ ਜ਼ੀਰਕਪੁਰ ਵਿਖੇ ਬਣਨ ਵਾਲੀਆਂ ਸਟਰੀਟ ਵੈਂਡਿੰਗ ਮਾਰਕੀਟਾਂ ਦਾ ਰੱਖਿਆ ਨੀਂਹ-ਪੱਥਰ <br/>

ਅਜੀਤ ਡੈਸਕ 29-01-2026
ਜ਼ੀਰਕਪੁਰ, 28 ਜਨਵਰੀ (ਹੈਪੀ ਪੰਡਵਾਲਾ)-ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਨਗਰ ਕੌਂਸਲ ਜ਼ੀਰਕਪੁਰ ਵਲੋਂ 2.64 ਕਰੋੜ ਰੁ. ਦੀ ਲਾਗਤ ਨਾਲ ਬਣਾਈਆਂ ਜਾਣ ਵਾਲੀਆਂ 6 ਸਟਰੀਟ ਵੈਂਡਿੰਗ ਮਾਰਕੀਟਾਂ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਿਆ | ਇਹ ਸਟਰੀਟ ਵੈਂਡਿੰਗ ਮਾਰਕੀਟਾਂ ਰਾਮਗੜ੍ਹ ਭੁੱਡਾ, ਨਾਭਾ ਸਾਹਿਬ, ਭਬਾਤ, ਬਲਟਾਣਾ, ਪੀਰਮੁਛੱਲਾ ਤੇ ਕਿਸ਼ਨਪੁਰਾ ਵਿਖੇ ਬਣਾਈਆਂ ਜਾਣਗੀਆਂ | ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਇਨ੍ਹਾਂ ਮਾਰਕੀਟਾਂ ਦੀ ਉਸਾਰੀ ਨਾਲ ਸ਼ਹਿਰ 'ਚ ਟ੍ਰੈਫ਼ਿਕ ਜਾਮ ਦੀ ਸਮੱਸਿਆ ਤੋਂ ਰਾਹਤ ਮਿਲੇਗੀ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦੀ ਹੱਦ ਅੰਦਰ 2.64 ਕਰੋੜ ਰੁ. ਦੀ ਲਾਗਤ ਨਾਲ 6 ਸਟਰੀਟ ਵੈਂਡਿੰਗ ਜ਼ੋਨ ਵਿਕਸਿਤ ਕੀਤੇ ਜਾਣਗੇ, ਜਿਸ ਤਹਿਤ ਅੱਜ ਪੀਰਮੁਛੱਲਾ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਮਾਰਕੀਟਾਂ ਦੇ ਬਣਨ ਨਾਲ ਸ਼ਹਿਰ ਦੀਆਂ ਸੜਕਾਂ ਨੂੰ ਗ਼ੈਰਕਾਨੂੰਨੀ ਕਬਜ਼ਿਆਂ ਅਤੇ ਵਧ ਰਹੇ ਟ੍ਰੈਫ਼ਿਕ ਜਾਮ ਦੀ ਸਮੱਸਿਆ ਤੋਂ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਇਨ੍ਹਾਂ ਮਾਰਕੀਟਾਂ 'ਚ ਸਾਫ਼-ਸੁਥਰੇ ਸਟਾਲ, ਬਿਜਲੀ ਦੀ ਸੁਵਿਧਾ, ਪੀਣ ਵਾਲਾ ਪਾਣੀ, ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਉੱਚਿਤ ਪ੍ਰਬੰਧ ਅਤੇ ਸੁਚੱਜਾ ਡਰੇਨੇਜ਼ ਸਿਸਟਮ ਉਪਲੱਬਧ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦਾ ਮੁੱਖ ਉਦੇਸ਼ ਗਲੀ ਵਿਕਰੇਤਾਵਾਂ ਨੂੰ ਸੁਰੱਖਿਅਤ, ਸਾਫ਼ ਅਤੇ ਟਿਕਾਊ ਵਪਾਰਕ ਸਥਾਨ ਪ੍ਰਦਾਨ ਕਰਨਾ ਹੈ, ਜਿਸ ਨਾਲ ਸ਼ਹਿਰ ਦੀ ਸੁੰਦਰਤਾ ਅਤੇ ਪ੍ਰਸ਼ਾਸਕੀ ਵਿਵਸਥਾ 'ਚ ਵੀ ਸੁਧਾਰ ਆਵੇਗਾ | ਇਸ ਦੇ ਨਾਲ ਹੀ ਉਨ੍ਹਾਂ ਵਲੋਂ ਨਗਰ ਕੌਂਸਲ ਦੀ ਹੱਦ ਅੰਦਰ ਆਉਂਦੇ ਵਾਰਡਾਂ ਤੇ ਸ਼ਹਿਰੀ ਇਲਾਕਿਆਂ 'ਚ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਦੇ ਉਦੇਸ਼ ਨਾਲ 48 ਲੱਖ ਰੁ. ਦੀ ਲਾਗਤ ਨਾਲ ਖ਼ਰੀਦੀ ਗਈ ਸੀਵਰੇਜ ਸਕਸ਼ਨ ਮਸ਼ੀਨ ਨੂੰ ਚਲਾਉਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ ਗਈ | ਉਨ੍ਹਾਂ ਕਿਹਾ ਕਿ ਇਸ ਮਸ਼ੀਨ ਦੀ ਮਦਦ ਨਾਲ ਗੰਦਗੀ ਦੀ ਸਫ਼ਾਈ ਅਤੇ ਨਿਕਾਸੀ ਪ੍ਰਣਾਲੀ ਨੂੰ ਹੋਰ ਸੁਚੱਜਾ ਬਣਾਇਆ ਜਾਵੇਗਾ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ |


ਜ਼ੀਰਕਪੁਰ ਵਿਖੇ ਸਟਰੀਟ ਵੈਂਡਿੰਗ ਮਾਰਕੀਟ ਦਾ ਨੀਂਹ-ਪੱਥਰ ਰੱਖਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ | ਤਸਵੀਰ : ਹੈਪੀ ਪੰਡਵਾਲਾ


ਪਿਛਲੀ ਖ਼ਬਰ ਪੰਜਾਬ ਨੂੰ ਹਰਿਆਣਾ ਨਾਲ ਜੋੜਦੀ ਉਸਾਰੀ ਅਧੀਨ ਮੁਬਾਰਕਪੁਰ-ਰਾਮਗੜ੍ਹ ਸੜਕ ਨੇ ਛੱਪੜ ਦਾ ਰੂਪ ਧਾਰਿਆ <br/> ਅਗਲੀ ਖ਼ਬਰ ਜਨਤਕ ਸੁਣਵਾਈ ਮੌਕੇ ਪਿੰਡ ਬੜੀ ਦੇ ਵਸਨੀਕਾਂ ਨੇ ਗਮਾਡਾ ਨੂੰ ਜ਼ਮੀਨ ਦੇਣ ਤੋਂ ਕੀਤਾ ਇਨਕਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।