ਪੰਚਕੂਲਾ, 28 ਜਨਵਰੀ (ਕਪਿਲ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਆਪਣੇ ਜਨਮ ਦਿਨ ਮੌਕੇ ਸਭ ਤੋਂ ਪਹਿਲਾਂ ਪੰਚਕੂਲਾ ਦੇ ਬਾਲ ਨਿਕੇਤਨ ਅਤੇ ਬਿਰਧ ਆਸ਼ਰਮ ਜਾ ਕੇ ਆਪਣਾ ਜਨਮ ਦਿਨ ਮਨਾਇਆ | ਇਸ ਤੋਂ ਬਾਅਦ ਉਨ੍ਹਾਂ ਪੰਚਕੂਲਾ ਸਥਿਤ ਮਾਤਾ ਮਨਸਾ ਦੇਵੀ ਗਊ ਧਾਮ ਪਹੁੰਚ ਕੇ ਆਪਣੀ ਧਰਮ ਪਤਨੀ ਨਾਲ ਗਾਂਵਾਂ ਨੂੰ ਗੁੜ ਅਤੇ ਚਾਰਾ ਖੁਆਇਆ ਅਤੇ ਇਸ ਮਗਰੋਂ ਗਊ ਪੂਜਨ ਕੀਤਾ | ਇਸ ਮੌਕੇ ਉਨ੍ਹਾਂ ਨੇ ਪੰਚਕੂਲਾ ਦੀਆਂ ਵੱਖ-ਵੱਖ ਗਊਸ਼ਾਲਾਵਾਂ ਨੂੰ ਕਰੋੜਾਂ ਰੁ, ਦੇ ਚੈਕ ਵੀ ਵੰਡੇ | ਇਸ ਦੌਰਾਨ ਮੁੱਖ ਮੰਤਰੀ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਵੱਡੀ ਗਿਣਤੀ 'ਚ ਲੋਕ ਮੌਜੂਦ ਸਨ | ਇਸ ਮੌਕੇ ਕਾਲਕਾ ਵਿਧਾਨ ਸਭਾ ਤੋਂ ਵਿਧਾਇਕ ਸ਼ਕਤੀ ਰਾਣੀ ਸ਼ਰਮਾ, ਪੰਚਕੂਲਾ ਦੇ ਸਾਬਕਾ ਮੇਅਰ ਕੁਲਭੂਸ਼ਣ ਗੋਇਲ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਭਾਜਪਾ ਨੇਤਾ ਮੌਜੂਦ ਸਨ |