16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮੁਹਾਲੀ ਕਾਰਨੀਵਾਲ ਸੈੱਲਫ ਹੈਲਪ ਗਰੁੱਪਾਂ ਅਤੇ ਐਮ. ਐਸ. ਐਮ. ਈਜ਼ ਦੇ ਉਤਪਾਦਾਂ ਲਈ ਢੁਕਵਾਂ ਮਾਰਕੀਟਿੰਗ ਮੰਚ ਪ੍ਰਦਾਨ ਕਰੇਗਾ : ਡੀ. ਸੀ. <br/>

ਮੁਹਾਲੀ ਕਾਰਨੀਵਾਲ ਦੇ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡੀ. ਸੀ. ਕੋਮਲ ਮਿੱਤਲ | ਅਜੀਤ ਤਸਵੀਰ <br/> 29-01-2026
ਐੱਸ. ਏ. ਐੱਸ. ਨਗਰ, 28 ਜਨਵਰੀ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ 30 ਜਨਵਰੀ ਤੋਂ ਲੈ ਕੇ 8 ਫਰਵਰੀ ਤੱਕ ਸਥਾਨਕ ਸੈਕਟਰ-88 ਸਥਿਤ ਸਰਸ ਮੇਲਾ ਗਰਾਊਾਡ ਵਿਖੇ 'ਮੁਹਾਲੀ ਕਾਰਨੀਵਾਲ : ਪੰਜਾਬ ਸਾਖੀ ਸ਼ਕਤੀ ਮੇਲਾ' ਕਰਵਾਇਆ ਜਾ ਰਿਹਾ ਹੈ | ਇਸ ਮੇਲੇ ਦਾ ਮੁੱਖ ਉਦੇਸ਼ ਸਵੈ-ਸਹਾਇਤਾ ਸਮੂਹਾਂ ਅਤੇ ਮਾਈਕਰੋ, ਛੋਟੇ ਅਤੇ ਦਰਮਿਆਨੇ ਉੱਦਮਾਂ ਦੇ ਉਤਪਾਦਾਂ ਨੂੰ ਉਤਸ਼ਾਹਿਤ ਕਰਨਾ ਹੈ | ਇਹ ਜਾਣਕਾਰੀ ਮੇਲੇ ਦੇ ਸੁਚੱਜੇ ਅਤੇ ਸਫ਼ਲ ਪ੍ਰਬੰਧਾਂ ਲਈ ਸੰਬੰਧਿਤ ਵਿਭਾਗਾਂ ਦੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਨੇ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਮੁਹਾਲੀ ਕਾਰਨੀਵਾਲ ਸਿਰਫ਼ ਉਤਪਾਦਾਂ ਦੀ ਮਾਰਕੀਟਿੰਗ ਲਈ ਮੰਚ ਹੀ ਪ੍ਰਦਾਨ ਨਹੀਂ ਕਰੇਗਾ, ਸਗੋਂ ਲੋਕਾਂ ਦੇ ਮਨੋਰੰਜਨ ਲਈ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ | ਇਨ੍ਹਾਂ 'ਚ ਰੰਗਾਰੰਗ ਸੰਗੀਤਕ ਸ਼ਾਮਾਂ, ਸਟੇਜ ਕਲਾਕਾਰ ਪ੍ਰਦਰਸ਼ਨ, ਫੈਸ਼ਨ ਸ਼ੋਅ, ਰਿਵਾਇਤੀ ਨਾਚ ਅਤੇ ਹੋਰ ਕਈ ਦਿਲ ਖਿਚਵੀਆਂ ਪੇਸ਼ਕਾਰੀਆਂ ਸ਼ਾਮਿਲ ਹੋਣਗੀਆਂ | ਉਨ੍ਹਾਂ ਦੱਸਿਆ ਕਿ ਮੇਲੇ ਦੇ ਪਹਿਲੇ ਦਿਨ 30 ਜਨਵਰੀ ਨੂੰ ਪ੍ਰਸਿੱਧ ਗਾਇਕ ਕੰਵਰ ਗਰੇਵਾਲ ਦੀ ਸੰਗੀਤਕ ਸ਼ਾਮ ਨਾਲ ਕਾਰਨੀਵਾਲ ਦੀ ਸ਼ੁਰੂਆਤ ਹੋਵੇਗੀ | | ਇਸ ਤੋਂ ਇਲਾਵਾ ਖਾਣ-ਪੀਣ ਦੇ ਸਟਾਲ, ਝੂਲੇ, ਰਾਈਡਜ਼ ਅਤੇ ਹੋਰ ਮਨੋਰੰਜਕ ਗਤੀਵਿਧੀਆਂ ਵੀ ਮੇਲੇ ਦਾ ਅਹਿਮ ਹਿੱਸਾ ਹੋਣਗੀਆਂ | ਡੀ. ਸੀ. ਨੇ ਮੀਟਿੰਗ 'ਚ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਿਹਾਇਸ਼, ਰੋਜ਼ਾਨਾ ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਟਾਇਲਟ ਬਲਾਕ, ਮੈਡੀਕਲ ਟੀਮਾਂ, ਕਾਨੂੰਨ-ਵਿਵਸਥਾ ਅਤੇ ਟ੍ਰੈਫ਼ਿਕ/ਪਾਰਕਿੰਗ ਦੀ ਸੁਚੱਜੀ ਵਿਵਸਥਾ ਸਮੇਤ ਹਰ ਪ੍ਰਬੰਧ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਜਾਂ ਕਮੀ ਨਾ ਰਹੇ ਅਤੇ ਇਹ ਸਮਾਗਮ ਭਾਗੀਦਾਰਾਂ ਅਤੇ ਆਉਣ ਵਾਲੇ ਲੋਕਾਂ ਲਈ ਯਾਦਗਾਰ ਸਾਬਿਤ ਹੋਵੇ | ਮੀਟਿੰਗ 'ਚ ਏ. ਡੀ. ਸੀ. (ਪੇਂਡੂ ਵਿਕਾਸ) ਸੋਨਮ ਚੌਧਰੀ, ਐਸ. ਡੀ. ਐਮ. ਖਰੜ ਦਿਵਿਆ ਪੀ., ਐਸ. ਡੀ. ਐਮ. ਮੁਹਾਲੀ ਦਮਨਦੀਪ ਕੌਰ, ਰੀਜ਼ਨਲ ਟਰਾਂਸਪੋਰਟ ਅਫ਼ਸਰ ਰਾਜਪਾਲ ਸਿੰਘ ਸੇਖੋਂ, ਮੁੱਖ ਮੰਤਰੀ ਫ਼ੀਲਡ ਅਫ਼ਸਰ ਗੁਰਮੀਤ ਸਿੰਘ ਸੋਹੀ, ਡੀ. ਡੀ. ਪੀ. ਓ. ਪਰਮਬੀਰ ਕੌਰ, ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਜਗਜੀਤ ਸਿੰਘ ਅਤੇ

ਪਿਛਲੀ ਖ਼ਬਰ ਐੱਮ. ਐੱਸ. ਡੀ. ਐੱਮ. ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ <br/> ਅਗਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਦਗੀ ਨਾਲ ਮਨਾਇਆ ਆਪਣਾ ਜਨਮ ਦਿਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।