ਜਲੰਧਰ, 29 ਜਨਵਰੀ (ਅ.ਬ.)-ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਆਪਣੇ ਸੈਕਟਰੀ ਬਲਜਿੰਦਰ ਸਿੰਘ ਨੂੰ ਨੌਕਰੀ ਤੋਂ ਹਟਾ ਦਿੱਤਾ ਹੈ | ਸ. ਰਾਮੂਵਾਲੀਆ ਨੇ ਦੱਸਿਆ ਕਿ ਉਨ੍ਹਾਂ ਦੀ ਪ੍ਰਮੁੱਖ ਪਹਿਲ ਲੋਕਾਂ ਦੇ ਕੰਮਾਂ ਨੂੰ ਸੰਵਾਰਨ ਦੀ ਹੈ, ਜਦੋਂਕਿ ਉਨ੍ਹਾਂ ਦਾ ਸੈਕਟਰੀ ਬਲਜਿੰਦਰ ਸਿੰਘ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿੰਦਾ ਸੀ | ਇਸ ਸੰਬੰਧੀ ਉਨ੍ਹਾਂ ਨੇ ਸੈਕਟਰੀ ਨੂੰ ਕਈ ਵਾਰ ਚਿਤਾਵਨੀ ਵੀ ਦਿੱਤੀ ਕਿ ਉਹ ਕੰਮ ਪ੍ਰਤੀ ਧਿਆਨ ਦੇਵੇ ਪਰ ਉਸ 'ਤੇ ਕੋਈ ਅਸਰ ਨਹੀਂ ਹੋਇਆ, ਜਿਸ ਕਰਕੇ ਉਨ੍ਹਾਂ ਨੇ ਆਪਣੇ ਸੈਕਟਰੀ ਬਲਜਿੰਦਰ ਸਿੰਘ ਨੂੰ ਨੌਕਰੀ ਤੋਂ ਹਟਾਉਣ ਬਾਰੇ ਫ਼ੈਸਲਾ ਲਿਆ ਹੈ |