26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸਮੂਹ ਅਧਿਆਪਕ ਜਥੇਬੰਦੀਆਂ ਦੀ ਸਿੱਖਿਆ ਸਕੱਤਰ ਨਾਲ ਹੋਈ ਮੀਟਿੰਗ <br/>

ਅਜੀਤ ਡੈਸਕ 30-01-2026
ਚੰਡੀਗੜ੍ਹ, 29 ਜਨਵਰੀ (ਅਜਾਇਬ ਸਿੰਘ ਔਜਲਾ)-ਇੱਥੇ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਦੀ ਅਧਿਆਪਕਾਂ ਦੀਆਂ ਤਰੱਕੀਆਂ ਸਮੇਂ ਟੈਂਟ ਪਾਸ ਕਰਨ ਦੀ ਸ਼ਰਤ ਦੇ ਮੁੱਦੇ ਨੂੰ ਲੈ ਕੇ ਇਕ ਮੀਟਿੰਗ ਸਥਾਨਕ ਪੰਜਾਬ ਸਿਵਲ ਸਕੱਤਰੇਤ 2 , ਸੈਕਟਰ 9 ਵਿਖੇ ਅਧਿਆਪਕ ਆਗੂ ਸੁਰਿੰਦਰ ਕੁਮਾਰ ਪੁਆਰੀ ਦੀ ਅਗਵਾਈ ਹੇਠ ਸਿੱਖਿਆ ਸਕੱਤਰ ਪੰਜਾਬ ਸਰਕਾਰ ਸੋਨਾਲੀ ਗਿਰੀ ਆਈ.ਏ.ਐੱਸ. ਨਾਲ ਹੋਈ | ਇਸ ਮੀਟਿੰਗ ਵਿਚ ਅਧਿਆਪਕ ਆਗੂ ਵਿਕਰਮ ਦੇਵ ਸਿੰਘ, ਦਿਗਵਿਜੇਪਾਲ ਸ਼ਰਮਾ, ਕੁਲਦੀਪ ਸਿੰਘ ਦੌੜਕਾ, ਹਰਵਿੰਦਰ ਸਿੰਘ ਬਿਲਗਾ, ਕਿ੍ਸ਼ਨ ਸਿੰਘ ਦੁੱਗਾਂ, ਐੱਨ. ਡੀ. ਤਿਵਾੜੀ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਰਵਿੰਦਰ ਪੱਪੀ, ਜਗਤਾਰ ਸਿੰਘ ਖਮਾਣੋਂ, ਗੁਰਦੀਪ ਸਿੰਘ ਚੀਮਾ, ਜਗਦੀਸ਼ ਰਾਏ ਰਾਹੋਂ, ਮਨਪ੍ਰੀਤ ਸਿੰਘ, ਦਵਿੰਦਰ ਸਿੰਘ ਅਤੇ ਜਗਦੀਪ ਸਿੰਘ, ਸਿੱਖਿਆ ਵਿਭਾਗ ਪੰਜਾਬ ਵਲੋਂ ਗੁਰਿੰਦਰ ਸਿੰਘ ਸੋਢੀ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ ) ਪੰਜਾਬ ਤੇ ਅਮਨਦੀਪ ਕੌਰ ਡਿਪਟੀ ਡਾਇਰੈਕਟਰ ਪ੍ਰਮੋਸ਼ਨ ਸੈੱਲ ਆਦਿ ਸ਼ਾਮਿਲ ਹੋਏ | ਮੀਟਿੰਗ ਦੌਰਾਨ ਅਧਿਆਪਕਾਂ ਦੇ ਵੱਖ-ਵੱਖ ਵਰਗਾਂ ਦੀਆਂ ਤਰੱਕੀਆਂ ਕਰਨ ਸਮੇਂ ਟੈਂਟ ਪਾਸ ਕਰਨ ਦੀ ਸ਼ਰਤ ਸਬੰਧੀ ਅਤੇ ਕੋਰਟ ਦੇ ਫੈਸਲੇ ਦੀ ਪਾਲਣਾ ਕਰਨ ਸਬੰਧੀ ਅਤੇ ਪਦਉਨਤੀ ਤੋਂ ਰਹਿ ਗਏ ਸੀਨੀਅਰ ਅਧਿਆਪਕਾਂ ਨੂੰ ਪਦਉਨਤੀ ਲਈ ਵਿਚਾਰਨ ਲਈ ਵਿਸਥਾਰ ਸਹਿਤ ਚਰਚਾ ਕੀਤੀ ਗਈ | ਅਧਿਆਪਕ ਆਗੂਆਂ ਨੇ ਗੱਲ ਕਰਦਿਆਂ ਦੱਸਿਆ ਕਿ ਸਿੱਖਿਆ ਸਕੱਤਰ ਪੰਜਾਬ ਸਰਕਾਰ ਵਲੋਂ ਸਾਰੇ ਮਸਲੇ ਨੂੰ ਬਹੁਤ ਚੰਗੇ ਮਾਹੌਲ ਵਿਚ ਧਿਆਨ ਨਾਲ ਵਿਚਾਰਿਆ ਗਿਆ ਤੇ ਬਹੁਤ ਜਲਦੀ ਹੀ ਇਸ ਮਸਲੇ ਦਾ ਸਾਰਥਿਕ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ |

ਪਿਛਲੀ ਖ਼ਬਰ ਸਰਕਾਰੀ ਕਾਲਜ ਸੈਕਟਰ-11 ਵਿਖੇ ਪੰਜਾਬੀ ਵਿਭਾਗ ਨੇ ਪੁਸਤਕ ਗੋਸ਼ਟੀ ਕਰਵਾਈ <br/> ਅਗਲੀ ਖ਼ਬਰ ਭਗੌੜਾ ਮੁਲਜ਼ਮ ਗਿ੍ਫਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।