21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਹੈਰੋਇਨ ਤੇ ਨਕਦੀ ਸਮੇਤ ਦੋ ਭਰਾ ਕਾਬੂ <br/>

ਅਜੀਤ ਡੈਸਕ 18-02-2026
ਐੱਸ. ਏ. ਐੱਸ. ਨਗਰ, 17 ਫ਼ਰਵਰੀ (ਕਪਿਲ ਵਧਵਾ)-ਮੁਹਾਲੀ ਪੁਲਿਸ ਵਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਬਲੌਂਗੀ ਦੀ ਪੁਲਿਸ ਵਲੋਂ ਦੋ ਸਗੇ ਭਰਾਵਾਂ ਨੂੰ ਹੈਰੋਇਨ ਅਤੇ ਨਕਦੀ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸੀਨੀਅਰ ਕਪਤਾਨ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਾਰਵਾਈ ਕਰਦਿਆਂ 15 ਫਰਵਰੀ ਨੂੰ ਹੋਲਦਾਰ ਗੁਰਦੇਵ ਸਿੰਘ ਦੀ ਅਗਵਾਈ ਹੇਠ ਟੀਮ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਦੋ ਸ਼ੱਕੀ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਰੇਡ ਦੌਰਾਨ ਦੋਨੋਂ ਮੁਲਜ਼ਮਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਅਤੇ ਮੌਕੇ 'ਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 16.38 ਗ੍ਰਾਮ ਹੈਰੋਇਨ ਅਤੇ 31,200 ਰੁ. ਡਰੱਗ ਮਨੀ ਬਰਾਮਦ ਕੀਤੀ ਗਈ | ਮੁਲਜ਼ਮਾਂ ਦੀ ਪਛਾਣ ਰੋਮੀ ਅਤੇ ਵਿੱਕੀ ਉਰਫ ਲਾਲੀ ਵਸਨੀਕ ਪਿੰਡ ਝਾਮਪੁਰ ਵਜੋਂ ਹੋਈ ਹੈ | ਇਸ ਸੰਬੰਧੀ ਥਾਣਾ ਬਲੌਂਗੀ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21 ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਸੋਮਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ. ਜਿਥੋਂ ਉਨ੍ਹਾਂ ਨੂੰ ਇਕ ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਤਫ਼ਤੀਸ਼ ਜਾਰੀ ਹੈ ਅਤੇ ਮੁਲਜ਼ਮਾਂ ਤੋਂ ਨਸ਼ਾ ਤਸਕਰੀ ਨਾਲ ਜੁੜੇ ਹੋਰ ਸੰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਪੁਲਿਸ ਵਲੋਂ ਦੋ ਔਰਤਾਂ ਖ਼ਿਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ <br/> ਅਗਲੀ ਖ਼ਬਰ ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਗੁੱਜਰਵਾਲ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ • ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।