ਖਰੜ, 17 ਫਰਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕਾਰਡ ਬਣਾਉਣ ਲਈ ਮਾਰਕੀਟ ਕਮੇਟੀ ਦਫਤਰ ਖਰੜ ਵਿਖੇ ਵਿਸ਼ੇਸ਼ ਤੌਰ 'ਤੇ ਕੈਂਪ ਲਗਾਇਆ ਗਿਆ | ਇਸ ਸੰਬੰਧੀ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਅਤੇ 'ਆਪ' ਆਗੂ ਸੁਖਵਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਇਸ ਕੈਂਪ 'ਚ ਵਿਸ਼ੇਸ਼ ਤੌਰ 'ਤੇ ਜਿੰਨੇ ਵੀ ਵਸਨੀਕ ਆਏ, ਉਨ੍ਹਾਂ ਦੇ ਵਿਸ਼ੇਸ਼ ਤੌਰ 'ਤੇ ਫਾਰਮ ਭਰ ਕੇ ਕਾਰਡ ਬਣਾਏ ਗਏ | ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਇਸ ਸਕੀਮ ਦਾ ਫਾਇਦਾ ਉਠਾਉਣ ਅਤੇ ਸਰਕਾਰ ਵਲੋਂ ਵੱਖ-ਵੱਖ ਥਾਵਾਂ 'ਤੇ ਲਗਾਏ ਜਾ ਰਹੇ ਵਿਸ਼ੇਸ ਕੈਂਪਾਂ 'ਚ ਪੁੱਜ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਦੇ ਕਾਰਡ ਬਣਾਉਣ | ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਟਾਫ ਮੈਂਬਰ ਅਤੇ ਕਾਰਡ ਬਣਾਉਣ ਵਾਲੀ ਟੀਮ ਦੇ ਕਰਮਚਾਰੀ ਹਾਜ਼ਰ ਸਨ |