20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਗੁਰਸ਼ਰਨ ਸਿੰਘ ਛੀਨਾ ਨੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ <br/>

ਅਜੀਤ ਡੈਸਕ 18-02-2026
ਐੱਸ. ਏ. ਐੱਸ. ਨਗਰ, 17 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਗੁਰਸ਼ਰਨ ਸਿੰਘ ਛੀਨਾ ਨੇ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ | ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਸੂਬੇ ਦੇ ਜਨਤਕ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਕੰਮ ਕਰਨਗੇ | ਗੁਰਸ਼ਰਨ ਸਿੰਘ ਛੀਨਾ ਜੋ ਕਿ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸਕੱਤਰ ਰਹੇ ਹਨ, ਰਾਜਾਸਾਂਸੀ ਹਲਕੇ ਵਿਚ ਇਕ ਪ੍ਰਮੁੱਖ ਜਨਤਕ ਚਿਹਰਾ ਮੰਨੇ ਜਾਂਦੇ ਹਨ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਆਪਣੀ ਸਰਗਰਮ ਭੂਮਿਕਾ ਲਈ ਜਾਣੇ ਜਾਂਦੇ ਹਨ | ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਨਗੇ | ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਮਰੀਜ਼ਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ ਦਾਖ਼ਲੇ ਤੋਂ ਲੈ ਕੇ ਛੁੱਟੀ ਤੱਕ ਨਕਦੀ ਰਹਿਤ ਇਲਾਜ ਦੀ ਸੁਵਿਧਾ ਮਿਲਦੀ ਹੈ | ਰਾਜ ਵਿਚ 23 ਹਸਪਤਾਲਾਂ ਵਿਚ ਗੰਭੀਰ ਦੇਖਭਾਲ ਇਕਾਈਆਂ ਸਥਾਪਿਤ ਕੀਤੀਆਂ ਗਈਆਂ ਹਨ, ਜਿਸ ਨਾਲ ਜੀਵਨ ਰੱਖਿਆ ਸੇਵਾਵਾਂ ਦੀ ਪਹੁੰਚ ਵਿਚ ਵੱਡਾ ਵਾਧਾ ਹੋਇਆ ਹੈ | ਇਸ ਮੌਕੇ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸਨੀ ਸਿੰਘ ਆਹਲੂਵਾਲੀਆ, ਐਮ. ਡੀ. ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਅਮਿਤ ਤਲਵਾਰ, ਉਪ ਚੇਅਰਮੈਨ ਪੀ. ਐੱਚ. ਐੱਸ. ਸੀ. ਮਨਿੰਦਰਜੀਤ ਸਿੰਘ ਵਿੱਕੀ ਘਨੌਰ ਤੇ ਸੋਨੀਆ ਮਾਨ ਸਮੇਤ ਹੋਰ ਅਧਿਕਾਰੀ ਤੇ 'ਆਪ' ਆਗੂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ <br/> ਅਗਲੀ ਖ਼ਬਰ ਪੈੱਕ ਚੰਡੀਗੜ੍ਹ ਦੀ ਟੀਮ ਨੇ ਏ. ਆਈ. ਇਨੋਵੇਸ਼ਨ ਚੈਂਲੰਜ ਕੱਪ 'ਚ ਰਨਰ-ਅਪ ਸਥਾਨ ਕੀਤਾ ਹਾਸਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।