ਐੱਸ. ਏ. ਐੱਸ. ਨਗਰ, 17 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਚੰਡੀਗੜ੍ਹ-ਮੁਹਾਲੀ ਤੋਂ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਦਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਉਨ੍ਹਾਂ ਦੇ ਜੱਦੀ ਪਿੰਡ ਸ਼ਮਸਪੁਰ (ਸਮਰਾਲਾ) ਦੇ ਗੁਰਦੁਆਰਾ ਸ੍ਰੀ ਰਵਿਦਾਸ ਵਿਖੇ ਹੋਇਆ, ਜਿੱਥੇ ਕਿ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ, ਪੱਤਰਕਾਰ ਭਾਈਚਾਰੇ, ਪਿੰਡ ਵਾਸੀਆਂ, ਰਿਸ਼ਤੇਦਾਰਾਂ ਤੇ ਮਿੱਤਰ-ਸਨੇਹੀਆਂ ਵਲੋਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਤੋਂ ਪਹਿਲਾਂ ਅਵਤਾਰ ਸਿੰਘ ਭੋਰਲੇ ਵਾਲਿਆਂ ਦੇ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਇਸ ਮੌਕੇ ਅਜੀਤ ਉਪ ਦਫ਼ਤਰ ਚੰਡੀਗੜ੍ਹ-ਮੁਹਾਲੀ ਦੇ ਇੰਚਾਰਜ ਪ੍ਰੋ. ਅਵਤਾਰ ਸਿੰਘ ਵਲੋਂ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ ਭੇਜਿਆ ਗਿਆ ਸ਼ੋਕ ਸੰਦੇਸ਼ ਪੜ੍ਹ ਕੇ ਸੁਣਾਇਆ ਗਿਆ ਅਤੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਕਾਂਗਰਸ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਮੈਂਬਰ ਬਲਾਕ ਸੰਮਤੀ ਮਨਦੀਪ ਸਿੰਘ ਸਵੈਚ, ਕੇਵਲ ਸਿੰਘ ਰਾਣਾ, ਗੁਰਪ੍ਰੀਤ ਸਿੰਘ ਨਿਆਮੀਆਂ, ਦਰਸ਼ਨ ਸਿੰਘ ਸੋਢੀ, ਰਣਜੀਤ ਸਿੰਘ ਰਾਣਾ, ਜਸਵੀਰ ਸਿੰਘ ਮੱਲ੍ਹੀ, ਕਪਿਲ ਵਧਵਾ, ਗੁਰਦੀਪ ਸਿੰਘ ਬੈਨੀਪਾਲ, ਜਸਬੀਰ ਸਿੰਘ ਜੱਸੀ, ਰਜਿੰਦਰ ਮਾਰਕੰਡਾ, ਹਰਜੀਤ ਸਿੰਘ ਸੋਢੀ, ਤਰਸੇਮ ਸਿੰਘ ਜੰਡਪੁਰੀ, ਗੁਰਮੁੱਖ ਸਿੰਘ ਮਾਨ, ਬਿੱਲਾ ਅਕਾਲਗੜ੍ਹੀਆ, ਗੁਰਮੀਤ ਸਿੰਘ, ਹਰਦੀਪ ਸਿੰਘ ਪੰਡਵਾਲਾ, ਗੁਰਜੀਤ ਸਿੰਘ ਅਬਰਾਵਾਂ, ਸਰਬਜੀਤ ਸਿੰਘ ਕੋਟਲਾ, ਅਮਰਜੀਤ ਸਿੰਘ, ਗੁਰਸ਼ਰਨ ਸਿੰਘ, ਗੁਰਸੇਵਕ ਸਿੰਘ ਅਬਰਾਵਾਂ, ਅਮਰੀਕ ਸਿੰਘ ਅਬਰਾਵਾਂ, ਸੁਰਿੰਦਰ ਸਿੰਘ ਮੀਆਂਪੁਰ, ਸੁਖਵਿੰਦਰ ਸਿੰਘ, ਮਨਿੰਦਰ ਸਿੰਘ, ਜਸਬੀਰ ਸਿੰਘ ਲਖਨੌਰ, ਰਣਧੀਰ ਸਿੰਘ ਪਨੇਸਰ, ਅਵਤਾਰ ਸਿੰਘ, ਸਤਵੀਰ ਸਿੰਘ ਸੇਖੋਂ, ਬਾਬਾ ਜਸਪਾਲ ਸਿੰਘ, ਜਸਵਿੰਦਰ ਸਿੰਘ ਗੋਗੀ, ਜਥੇ. ਹਰਬੰਸ ਸਿੰਘ, ਰਾਮਦਾਸ ਬੰਗੜ, ਕੁਲਦੀਪ ਸਿੰਘ ਬਰਮਾਲੀਪੁਰ, ਰੁਪਿੰਦਰ ਸਿੰਘ ਗਿੱਲ, ਪਿ੍ਤਪਾਲ ਸਿੰਘ ਮਿੱਠੂ, ਕੁਲਦੀਪ ਸਿੰਘ ਉਟਾਲਾ, ਬਲਵੀਰ ਸਿੰਘ ਸੇਵਾ-ਮੁਕਤ ਇੰਸਪੈਕਟਰ, ਈਸ਼ਾਦ ਮੁਹਾਲੀ ਆਦਿ ਵੀ ਹਾਜ਼ਰ ਸਨ | ਇਸ ਤੋਂ ਪਹਿਲਾਂ ਸੀਨੀਅਰ ਪੱਤਰਕਾਰ ਸਵ. ਦਵਿੰਦਰ ਸਿੰਘ ਦੇ ਪਿਤਾ ਬਲਕਾਰ ਸਿੰਘ, ਮਾਤਾ ਜਸਪਾਲ ਕੌਰ ਅਤੇ ਵੱਡੇ ਭਰਾ ਸੁਖਵਿੰਦਰ ਸਿੰਘ ਨਾਲ ਕਈ ਸਮਾਜਿਕ, ਰਾਜਨੀਤਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਦੁੱਖ ਸਾਂਝਾ ਕੀਤਾ ਗਿਆ |