20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਗੈਂਗਸਟਰਾਂ 'ਤੇ ਵਾਰ ਦਾ 28ਵਾਂ ਦਿਨ: ਪੰਜਾਬ ਪੁਲਿਸ ਨੇ 630 ਥਾਵਾਂ 'ਤੇ ਕੀਤੀ ਛਾਪੇਮਾਰੀ; 156 ਗਿ੍ਫ਼ਤਾਰ <br/>

ਅਜੀਤ ਡੈਸਕ 18-02-2026
ਚੰਡੀਗੜ੍ਹ, 17 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ ਤੇ ਵਾਰ' ਦੇ 28ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 630 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਜ਼ਿਕਰਯੋਗ ਹੈ ਕਿ 'ਗੈਂਗਸਟਰਾਂ ਤੇ ਵਾਰ'- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ 20 ਜਨਵਰੀ 2026 ਨੂੰ ਕੀਤੀ ਸੀ | ਜਿਸ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ | ਮੁਹਿੰਮ ਦੇ 28ਵੇਂ ਦਿਨ ਪੁਲਿਸ ਟੀਮਾਂ ਨੇ 156 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫ਼ਤਾਰੀਆਂ ਦੀ 9,782 ਤੱਕ ਜਾ ਅੱਪੜੀ ਹੈ | ਇਸ ਤੋਂ ਇਲਾਵਾ, 88 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 190 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ353ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 84 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 2.1 ਕਿਲੋ ਹੈਰੋਇਨ, 92 ਕਿਲੋ ਭੁੱਕੀ, 720 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11,400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਇਸ ਦੇ ਨਾਲ, ਸਿਰਫ 353 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 49,974 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 55 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |

ਪਿਛਲੀ ਖ਼ਬਰ ਚੰਡੀਗੜ੍ਹ 'ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ, ਵਿੱਤ ਤੇ ਠੇਕਾ ਕਮੇਟੀ ਵਲੋਂ ਕਈ ਵਿਕਾਸ ਕਾਰਜਾਂ ਨੂੰ ਹਰੀ ਝੰਡੀ <br/>... ਅਗਲੀ ਖ਼ਬਰ ਪੱਤਰਕਾਰ ਦਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।