20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਡੇਰਾਬੱਸੀ ਦੇ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਬੰਬ ਦੀ ਸੂਚਨਾ ਮਿਲਣ ਉਪਰੰਤ ਸਕੂਲ ਪਹੁੰਚੀ ਪੁਲਿਸ ਪਾਰਟੀ | (ਸੱਜੇ) ਸਕੂਲ 'ਚੋਂ ਬੱਚਿਆਂ ਨੇ ਲੈ ਕੇ ਜਾਂਦੇ ਹੋਏ ਮਾਪੇ | ਤਸਵੀਰਾਂ : ਗੁਰਮੀਤ ਸਿੰਘ
ਸਕੂਲ ਪ੍ਰਬੰਧਕ ਅਤੇ ਪਿ੍ੰ. ਕਵਿਤਾ ਅੱਤਰੀ ਧਮਕੀ ਵਾਲੀ ਈ. ਮੇਲ ਦਿਖਾ ਕੇ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ | ਤਸਵੀਰ : ਗੁਰਮੀਤ ਸਿੰਘ
18-02-2026
ਡੇਰਾਬੱਸੀ, 17 ਫਰਵਰੀ (ਗੁਰਮੀਤ ਸਿੰਘ)-ਡੇਰਾਬੱਸੀ ਦੇ ਐੱਸ. ਡੀ. ਐੱਮ. ਦਫ਼ਤਰ ਨਾਲ ਲੱਗਦੇ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਉਸ ਸਮੇਂ ਭਾਂਜੜਾਂ ਪੈ ਗਈਆਂ, ਜਦੋਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ | ਸਕੂਲ ਪ੍ਰਬੰਧਕਾਂ ਨੇ ਮੁਸ਼ਤੈਦੀ ਦਿਖਾਉਂਦੇ ਸਾਰੇ ਬੱਚਿਆਂ ਨੂੰ ਕਮਰਿਆਂ 'ਚੋਂ ਬਾਹਰ ਕੱਢ ਦਿੱਤਾ ਅਤੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ | ਸੂਚਨਾ ਮਿਲਦੇ ਸਾਰ ਹੀ ਥਾਣਾ ਮੁਖੀ ਸੁਮੀਤ ਮੋਰ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚ ਗਏ | ਪੁਲਿਸ ਟੀਮ ਨਾਲ ਉਨ੍ਹਾਂ ਨੇ ਸਕੂਲ 'ਚ ਬਾਰੀਕੀ ਨਾਲ ਜਾਂਚ ਕੀਤੀ ਤੇ ਲਗਾਤਾਰ ਕਈ ਘੰਟੇ ਚੱਲੀ ਜਾਂਚ 'ਚ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ | ਥਾਣਾ ਮੁਖੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਮਹਿਜ਼ ਇਕ ਸ਼ਰਾਰਤ ਜਾਂ ਅਫ਼ਵਾਹ ਲੱਗ ਰਹੀ ਹੈ, ਪਰ ਫਿਰ ਵੀ ਪੁਲਿਸ ਸਾਈਬਰ ਸੈੱਲ ਦੀ ਮਦਦ ਨਾਲ ਈ-ਮੇਲ ਭੇਜਣ ਵਾਲੇ ਦਾ ਪਤਾ ਲਗਾਉਣ 'ਚ ਜੁਟੀ ਹੋਈ ਹੈ | ਸਕੂਲ ਪਿ੍ੰ. ਕਵਿਤਾ ਅੱਤਰੀ ਨੇ ਕਿਹਾ ਕਿ ਸਵੇਰੇ ਸਕੂਲ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਧਮਕੀ ਵਾਲੀ ਈ. ਮੇਲ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਤੁਰੰਤ ਸਟਾਫ਼ ਨੂੰ ਇਕੱਤਰ ਕਰਕੇ ਸਾਰੇ ਬੱਚਿਆਂ ਨੂੰ ਕਮਰਿਆਂ 'ਚੋਂ ਬਾਹਰ ਕੱਢਣ ਲਈ ਆਖਿਆ ਤੇ ਪੁਲਿਸ ਨੂੰ ਸੂਚਨਾ ਦਿੱਤੀ | ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ | ਸਕੂਲ 'ਚ ਬੰਬ ਹੋਣ ਦੀ ਧਮਕੀ ਦੀ ਖ਼ਬਰ ਸ਼ਹਿਰ 'ਚ ਅੱਗ ਵਾਂਗੂ ਫੈਲ ਗਈ ਅਤੇ ਲੋਕ ਆਪੋ-ਆਪਣੇ ਬੱਚਿਆਂ ਦੀ ਚਿੰਤਾ ਕਰਦੇ ਹੋਏ ਸਕੂੂਲ ਦੇ ਬਾਹਰ ਇਕੱਤਰ ਹੋ ਗਏ | ਭੀੜ 'ਚੋਂ ਬੱਚੇ ਕੱਢਣ ਕਰਕੇ ਅਫੜਾ-ਤਫੜੀ ਵਾਲਾ ਮਾਹੌਲ ਬਣਿਆ ਹੋਇਆ ਸੀ | ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਏ. ਟੀ. ਐੱਸ. ਸਕੂਲ ਨੂੰ ਵੀ ਅਜਿਹੀ ਧਮਕੀ ਮਿਲ ਚੁੱਕੀ ਹੈ | ਐੱਸ. ਪੀ. ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਨੇ ਕਿਹਾ ਕਿ ਖੇਤਰ 'ਚ ਪੁਲਿਸ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਅਫ਼ਵਾਹਾਂ ਤੋਂ ਘਬਰਾਉਣ ਦੀ ਲੋੜ ਨਹੀਂ ਅਤੇ ਜੇਕਰ ਕਿਸੇ ਨੂੰ ਕੋਈ ਸ਼ੱਕੀ ਵਸਤੂ ਦਿਖਾਈ ਦਿੰਦੀ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ |

ਪਿਛਲੀ ਖ਼ਬਰ ਮੇਅਰ ਸੌਰਭ ਜੋਸ਼ੀ ਵਲੋਂ ਵਿੱਤੀ ਵਰ੍ਹੇ 2026-27 ਲਈ ਪੇਸ਼ ਕੀਤਾ 1712 ਕਰੋੜ ਦਾ ਬਜਟ ਸਰਬਸੰਮਤੀ ਨਾਲ ਪਾਸ
ਅਗਲੀ ਖ਼ਬਰ ਚੰਡੀਗੜ੍ਹ 'ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ, ਵਿੱਤ ਤੇ ਠੇਕਾ ਕਮੇਟੀ ਵਲੋਂ ਕਈ ਵਿਕਾਸ ਕਾਰਜਾਂ ਨੂੰ ਹਰੀ ਝੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।