20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਕਾਰ ਦਾ ਸ਼ੀਸ਼ਾ ਤੋੜ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ

ਅਜੀਤ ਡੈਸਕ 18-02-2026

ਜ਼ੀਰਕਪੁਰ, 17 ਫਰਵਰੀ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਮੈਰਿਜ ਪੈਲੇਸ ਦੇ ਬਾਹਰ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਕੇ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਆਰੁਸ਼ ਸ਼ਰਮਾ ਵਾਸੀ ਸੰਤੋਸ਼ਗੜ੍ਹ ਊਨਾ ਨੇ ਦੱਸਿਆ ਕਿ ਉਹ ਆਪਣੀ ਪਤਨੀ ਦੇ ਨਾਲ ਜ਼ੀਰਕਪੁਰ-ਪਟਿਆਲਾ ਰੋਡ 'ਤੇ ਸਥਿਤ ਇਕ ਮੈਰਿਜ ਪੈਲੇਸ 'ਚ ਵਿਆਹ ਸਮਾਗਮ 'ਚ ਪਹੁੰਚੇ ਸਨ | ਉਨ੍ਹਾਂ ਦੱਸਿਆ ਕਿ 1 ਵਜੇ ਦੇ ਕਰੀਬ ਉਨ੍ਹਾਂ ਨੇ ਆਪਣੀ ਕਾਰ ਪੈਲੇਸ ਦੀ ਪਾਰਕਿੰਗ ਦੇ ਅੰਦਰ ਖੜ੍ਹੀ ਕੀਤੀ ਸੀ ਅਤੇ ਸ਼ਾਮ ਕਰੀਬ 4 ਵਜੇ ਜਦੋਂ ਉਹ ਵਾਪਸ ਆਏ ਤਾਂ ਦੇਖਿਆ ਕਿ ਉਨ੍ਹਾਂ ਦੀ ਕਾਰ ਦੇ ਪਿਛਲੇ ਦਰਵਾਜ਼ੇ ਦਾ ਸ਼ੀਸ਼ਾ ਟੁੱਟਿਆ ਹੋਇਆ ਹੈ ਅਤੇ ਗੱਡੀ 'ਚ ਰੱਖੇ ਤਿੰਨ ਬੈਗ ਤੇ ਪਤਨੀ ਦਾ ਪਰਸ ਚੋਰੀ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਚੋਰੀ ਹੋਏ ਪਰਸ 'ਚ ਉਸ ਦੀ ਪਤਨੀ ਦੀ ਸੋਨੇ ਦੀ ਅੰਗੂਠੀ, 12 ਹਜ਼ਾਰ ਰੁ. ਦੀ ਨਕਦੀ ਅਤੇ ਜ਼ਰੂਰੀ ਦਸਤਾਵੇਜ ਪਏ ਸਨ | ਇਸ ਤੋਂ ਬਾਅਦ ਉਨ੍ਹਾਂ ਚੋਰੀ ਦੀ ਇਸ ਘਟਨਾ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ |

ਪਿਛਲੀ ਖ਼ਬਰ ਜਬਰ-ਜਨਾਹ ਦੇ ਦੋਸ਼ੀ ਨੂੰ 20 ਸਾਲਾਂ ਦੀ ਕੈਦ ਤੇ 55 ਹਜ਼ਾਰ ਰੁਪਏ ਜ਼ੁਰਮਾਨੇ ਦੀ ਸੁਣਾਈ ਸਜ਼ਾ <br/> ਅਗਲੀ ਖ਼ਬਰ ਸਟੱਡੀ ਵੀਜ਼ਾ ਦੇ ਨਾਂਅ 'ਤੇ 7 ਲੱਖ ਦੀ ਠੱਗੀ, ਮਾਮਲਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।