20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਜਬਰ-ਜਨਾਹ ਦੇ ਦੋਸ਼ੀ ਨੂੰ 20 ਸਾਲਾਂ ਦੀ ਕੈਦ ਤੇ 55 ਹਜ਼ਾਰ ਰੁਪਏ ਜ਼ੁਰਮਾਨੇ ਦੀ ਸੁਣਾਈ ਸਜ਼ਾ <br/>

ਅਜੀਤ ਡੈਸਕ 18-02-2026
ਐੱਸ. ਏ. ਐੱਸ. ਨਗਰ, 17 ਫਰਵਰੀ (ਕਪਿਲ ਵਧਵਾ)-ਨਾਬਾਲਗ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰਦਸਤੀ ਸੰਬੰਧ ਬਣਾਉਣ ਦੇ ਮਾਮਲੇ ਵਿਚ ਮੁਹਾਲੀ ਦੀ ਫਾਸਟ ਟਰੈਕ ਅਦਾਲਤ ਨੇ ਦੋਸ਼ੀ ਨੂੰ 20 ਸਾਲਾਂ ਦੀ ਸਖ਼ਤ ਕੈਦ ਅਤੇ 55 ਹਜ਼ਾਰ ਰੁ. ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿਚ ਕੈਦ ਵਿਚ ਵਾਧਾ ਕੀਤਾ ਜਾਵੇਗਾ | ਇਹ ਮਾਮਲਾ ਥਾਣਾ ਫੇਜ਼-11 ਦੀ ਪੁਲਿਸ ਵਲੋਂ 4 ਅਗਸਤ 2025 ਨੂੰ ਨਾਬਾਲਗ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕੀਤਾ ਗਿਆ ਸੀ | ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਸੀ ਕਿ ਉਸ ਦੀ ਕਰੀਬ 17 ਸਾਲਾ ਧੀ 1 ਅਗਸਤ ਨੂੰ ਆਪਣੇ ਭਰਾ ਨੂੰ ਘਰ ਵਿਚ ਇਕੱਲਾ ਛੱਡ ਕੇ ਅਚਾਨਕ ਲਾਪਤਾ ਹੋ ਗਈ ਸੀ | ਪੁਲਿਸ ਵਲੋਂ ਪਹਿਲਾਂ (ਬੀ. ਐੱਨ. ਐੱਸ.) ਦੀ ਧਾਰਾ 137 (2) ਅਤੇ 96 ਤਹਿਤ ਕੇਸ ਦਰਜ ਕੀਤਾ ਗਿਆ ਹੈ | ਜਾਂਚ ਦੌਰਾਨ ਲੜਕੀ ਨੂੰ ਬਰਾਮਦ ਕਰ ਲਿਆ ਗਿਆ ਸੀ, ਜਿਸ ਤੋਂ ਬਾਅਦ ਮਾਮਲੇ ਵਿਚ ਬੀ. ਐੱਨ. ਐੱਸ. ਦੀ ਧਾਰਾ 64 ਅਤੇ ਪੋਕਸੋ ਐਕਟ ਦੀ ਧਾਰਾ 6 ਵੀ ਜੋੜ ਦਿੱਤੀ ਗਈ ਹੈ | ਅਦਾਲਤ ਵਿਚ ਸੁਣਵਾਈ ਦੌਰਾਨ ਸਰਕਾਰੀ ਪੱਖ ਵਲੋਂ ਪੇਸ਼ ਕੀਤੇ ਗਏ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਗਿ੍ਫ਼ਤਾਰੀ ਉਪਰੰਤ ਜੇਲ੍ਹ ਵਿਚ ਨਜ਼ਰਬੰਦ ਮੁਲਜ਼ਮ ਬਿਸਮਿਲਾਹ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ | ਇਸ ਤੋਂ ਬਾਅਦ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਨੇ ਦੋਸ਼ੀ ਨੂੰ 20 ਸਾਲਾਂ ਦੀ ਸਖ਼ਤ ਕੈਦ ਅਤੇ 55 ਹਜ਼ਾਰ ਰੁ. ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਇਸ ਤੋਂ ਇਲਾਵਾ ਜਬਰ-ਜਨਾਹ ਦੇ ਦੋ ਵੱਖਰੇ ਮਾਮਲਿਆਂ 'ਚ ਅਦਾਲਤ ਨੇ ਸ਼ਗਨ ਕੁਮਾਰ ਅਤੇ ਮਨਵਿੰਦਰ ਸਿੰਘ ਨੂੰ ਉਨ੍ਹਾਂ 'ਤੇ ਲੱਗੇ ਸਾਰੇ ਦੋਸ਼ਾਂ ਤੋਂ ਬਾਇਜ਼ਤ ਬਰੀ ਕਰ ਦਿੱਤਾ ਹੈ |

ਪਿਛਲੀ ਖ਼ਬਰ ਫੇਜ਼-11 ਕਤਲ ਕਾਂਡ ਦਾ ਮੁੱਖ ਮੁਲਜ਼ਮ ਯੂ. ਪੀ. ਫਰਾਰ, ਪੁਲਿਸ ਵਲੋਂ ਛਾਪੇਮਾਰੀਆਂ ਜਾਰੀ <br/> ਅਗਲੀ ਖ਼ਬਰ ਕਾਰ ਦਾ ਸ਼ੀਸ਼ਾ ਤੋੜ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।