15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸਮਾਜਿਕ ਸੁਰੱਖਿਆ ਸਕੀਮਾਂ ਹੇਠ ਜਨਵਰੀ 2026 ਤੱਕ 5,748 ਕਰੋੜ ਤੋਂ ਵੱਧ ਦੀ ਰਕਮ ਜਾਰੀ- ਡਾ. ਬਲਜੀਤ ਕੌਰ <br/>

ਅਜੀਤ ਡੈਸਕ 19-02-2026
ਚੰਡੀਗੜ੍ਹ, 18 ਫਰਵਰੀ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਾਸ਼ੀਆਗ੍ਰਸਤ, ਗ਼ਰੀਬ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੂਰੀ ਸੰਵੇਦਨਸ਼ੀਲਤਾ ਅਤੇ ਵਚਨਬੱਧਤਾ ਨਾਲ ਲਗਾਤਾਰ ਕੰਮ ਕਰ ਰਹੀ ਹੈ | ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਪੰਜਾਬ ਸਰਕਾਰ ਵੱਲੋਂ ਜਨਵਰੀ 2026 ਤੱਕ (ਵਿੱਤੀ ਸਾਲ 2025-26 ਦੌਰਾਨ) 5,748 ਕਰੋੜ ਤੋਂ ਵੱਧ ਦੀ ਰਕਮ ਲਾਭਪਾਤਰੀਆਂ ਤੱਕ ਸਿੱਧੀ ਤੌਰ 'ਤੇ ਪਹੁੰਚਾਈ ਜਾ ਚੁੱਕੀ ਹੈ |
ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਅਧੀਨ ਸੂਬੇ ਦੇ 35.70 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਨਿਯਮਤ ਅਤੇ ਨਿਰੰਤਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਗ਼ਰੀਬ, ਬਜ਼ੁਰਗ, ਮਹਿਲਾਵਾਂ, ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੀ ਆਰਥਿਕ ਸੁਰੱਖਿਆ ਯਕੀਨੀ ਬਣਾਈ ਗਈ ਹੈ | ਕੈਬਨਿਟ ਮੰਤਰੀ ਨੇ ਹੋਰ ਦੱਸਿਆ ਕਿ ਬੁਢਾਪਾ ਪੈਨਸ਼ਨ ਅਧੀਨ 3,806.43 ਕਰੋੜ, ਵਿਧਵਾ ਅਤੇ ਨਿਰਾਸ਼ਰਿਤ ਔਰਤਾਂ ਲਈ 1,099.97 ਕਰੋੜ, ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 385.94 ਕਰੋੜ, ਜਦਕਿ ਦਿਵਿਆਂਗ ਵਿਅਕਤੀਆਂ ਨੂੰ 456.03 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ | ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਸਕੀਮਾਂ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਇਹ ਲੱਖਾਂ ਪਰਿਵਾਰਾਂ ਲਈ ਸਨਮਾਨ ਨਾਲ ਜਿਊਣ ਦੀ ਉਮੀਦ ਹਨ | ਹਾਸ਼ੀਆਗ੍ਰਸਤ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦਾ ਉਦੇਸ਼ ਹਰ ਲੋੜਵੰਦ ਤੱਕ ਸਮਾਜਿਕ ਸੁਰੱਖਿਆ, ਸਨਮਾਨ ਅਤੇ ਆਰਥਿਕ ਮਜ਼ਬੂਤੀ ਯਕੀਨੀ ਬਣਾਉਣਾ ਹੈ | ਇਸ ਮਕਸਦ ਲਈ ਸੂਬਾ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੌਰਾਨ 6,175 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ |


ਪਿਛਲੀ ਖ਼ਬਰ ਫੋਰਟਿਸ ਮੋਹਾਲੀ ਦੇ ਡਾਕਟਰਾਂ ਨੇ ਕੈਂਸਰ ਜਾਗਰੂਕਤਾ ਸਿਹਤ ਗੱਲਬਾਤ 'ਚ 'ਸਕ੍ਰੀਨਿੰਗ ਤੇ ਜਲਦੀ ਪਤਾ ਲਗਾਉਣ' ਦੇ ਤਰੀਕਿਆਂ... ਅਗਲੀ ਖ਼ਬਰ ਸਿਸਵਾਂ ਨੇੜੇ ਤੇਜ਼ ਰਫ਼ਤਾਰ ਗੱਡੀ ਬਿਜਲੀ ਦੇ ਖੰਭੇ ਨਾਲ ਟਕਰਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।