ਭਗਵੰਤ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ 2 ਮਹੀਨਿਆਂ ਵਿਚ 80,508 ਸੈਲਾਨੀਆਂ ਦੀ ਹੋਈ ਆਮਦ - ਲਾਲ ਚੰਦ ਕਟਾਰੂਚੱਕ <br/>
ਅਜੀਤ ਡੈਸਕ
19-02-2026
ਚਿੜੀਆਘਰ ਵਿਚ ਪੰਛੀਆਂ ਅਤੇ ਜਾਨਵਰਾਂ ਦੀ ਸੁਰੱਖਿਆ ਅਤੇ ਸਾਂਭ-ਸੰਭਾਲ ਲਈ ਕੀਤੀਆਂ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਦੇ ਹਿੱਸੇ ਵਜੋਂ, ਛੱਤਬੀੜ ਚਿੜੀਆਘਰ ਵਿਚ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬਾ ਵਾਕ-ਇਨ ਖੇਤਰ ਖਿੱਚ ਦਾ ਮੁੱਖ ਕੇਂਦਰ ਬਣ ਗਿਆ ਹੈ | ਇਸ ਦੇ ਨਾਲ, ਸੈਲਾਨੀਆਂ ਲਈ ਵਿੱਦਿਅਕ ਅਤੇ ਮਨੋਰੰਜਨ ਅਨੁਭਵ ਯਕੀਨੀ ਬਣਾਉਣ ਲਈ ਇੱਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਸਥਾਪਿਤ ਕੀਤਾ ਗਿਆ ਹੈ | ਚਿੜੀਆਘਰ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਬਾਰੇ ਜਾਣਕਾਰੀ ਦਿੰਦਿਆਂ, ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, 1,200 ਮੀਟਰ ਦੇ ਜੰਗਲੀ ਜੀਵ ਸਫਾਰੀ ਖੇਤਰ ਵਿਚ, ਚਾਰਦੀਵਾਰੀ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਸਾਫ਼-ਸੁਥਰੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ 260 ਕੇਵੀ ਸੋਲਰ ਪਲਾਂਟ ਲਗਾਇਆ ਗਿਆ ਹੈ | ਉਨ੍ਹਾਂ ਕਿਹਾ, ਮਾਸਾਹਾਰੀ ਜਾਨਵਰਾਂ ਨੂੰ ਵਿਸ਼ੇਸ਼ ਇਲਾਜ ਪ੍ਰਦਾਨ ਕਰਨ ਲਈ ਲੋਆਇਨ ਸਫ਼ਾਰੀ ਵਿਚ ਕਿ੍ਟੀਕਲ ਕੇਅਰ ਯੂਨਿਟ ਸਥਾਪਤ ਕੀਤੀ ਗਈ ਹੈ ਅਤੇ ਸੈਲਾਨੀਆਂ, ਖ਼ਾਸ ਕਰਕੇ ਸਕੂਲੀ ਬੱਚਿਆਂ ਲਈ ਇੱਕ ਓਪਨ-ਏਅਰ ਜ਼ੂ ਐਜੂਕੇਸ਼ਨ ਪਲਾਜ਼ਾ ਤਿਆਰ ਕੀਤਾ ਗਿਆ ਹੈ |