ਚੰਡੀਗੜ੍ਹ, 19 ਫ਼ਰਵਰੀ (ਸੰਦੀਪ ਕੁਮਾਰ ਮਾਹਨਾ)-ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਸੈਕਟਰ 42 ਸਥਿਤ ਸਮਾਧੀ ਸਥਲ 'ਤੇ ਪਹੁੰਚ ਕੇ ਉਨ੍ਹਾਂ ਦੇ 104ਵੇਂ ਜਨਮ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਉਨ੍ਹਾਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਕੁਰਬਾਨੀ ਅਤੇ ਪੰਜਾਬ ਲਈ ਕੀਤੀਆਂ ਸੇਵਾਵਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਦੇਸ਼ ਤੇ ਸੂਬੇ ਲਈ ਅਮਰ ਕਰਾਰ ਦਿੱਤਾ | ਕੇਂਦਰੀ ਮੰਤਰੀ ਬਿੱਟੂ ਨੇ ਕਿਹਾ ਕਿ ਬੇਅੰਤ ਸਿੰਘ ਇਕ ਦੂਰਦਰਸ਼ੀ ਅਤੇ ਨਿਡਰ ਨੇਤਾ ਸਨ, ਜਿਨ੍ਹਾਂ ਨੇ ਪੰਜਾਬ 'ਚ ਅੱਤਵਾਦ ਦੇ ਕਾਲੇ ਦੌਰ ਦੌਰਾਨ ਲੋਕਾਂ ਨੂੰ ਅਮਨ ਅਤੇ ਸੁਰੱਖਿਆ ਮੁਹੱਈਆ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਬੇਅੰਤ ਸਿੰਘ ਨੇ ਆਪਣੇ ਜੀਵਨ ਦੌਰਾਨ ਪੰਜਾਬ ਦੇ ਵਿਕਾਸ, ਲੋਕਤੰਤਰ ਦੀ ਮਜ਼ਬੂਤੀ ਅਤੇ ਲੋਕਾਂ ਦੀ ਭਲਾਈ ਲਈ ਕਈ ਇਤਿਹਾਸਕ ਫ਼ੈਸਲੇ ਕੀਤੇ | ਅੱਜ ਦੀ ਪੀੜੀ ਲਈ ਬੇਅੰਤ ਸਿੰਘ ਦੀ ਜ਼ਿੰਦਗੀ ਇਕ ਪ੍ਰੇਰਣਾ ਹੈ, ਜਿਨ੍ਹਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀ ਜਾਨ ਵਾਰ ਦਿੱਤੀ | ਉਨ੍ਹਾਂ ਅਰਦਾਸ ਕਰਦੇ ਹੋਏ ਕਿਹਾ ਕਿ ਪ੍ਰਮਾਤਮਾ ਬੇਅੰਤ ਸਿੰਘ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ ਤੇ ਪੰਜਾਬ ਹਮੇਸ਼ਾ ਅਮਨ ਤੇ ਖ਼ੁਸ਼ਹਾਲੀ ਦੀ ਰਾਹ 'ਤੇ ਅੱਗੇ ਵਧਦਾ ਰਹੇ | ਇਸ ਸਮਾਗਮ ਦੌਰਾਨ ਮੌਜੂਦ ਲੋਕਾਂ ਨੇ ਵੀ ਨਿਮਰਤਾ ਨਾਲ ਸ਼ਰਧਾ ਦੇ ਫੁੱਲ ਭੇਟ ਕਰਕੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਯਾਦ ਕੀਤ