30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪਿੰਡ ਹਮਾਂਯੂਪੁਰ ਵਿਖੇ ਧਾਰਮਿਕ ਸਮਾਗਮ ਅੱਜ ਤੋਂ

ਅਜੀਤ ਡੈਸਕ 20-02-2026
ਲਾਲੜੂ, 19 ਫਰਵਰੀ (ਰਾਜਬੀਰ ਸਿੰਘ)-ਪਿੰਡ ਹਮਾਂਯੂਪੁਰ ਜਿੱਥੇ ਕਿ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਜ਼ ਬਹਾਦਰ ਜੀ ਅਤੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚਰਨ ਪਾਏ ਸਨ, ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਗੁਰਬਿੰਦਰ ਸਿੰਘ ਹਸਨਪੁਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਆਮਦ ਦੀ ਖੁਸ਼ੀ 'ਚ ਪਿੰਡ ਦੀ ਸਮੁੱਚੀ ਸੰਗਤ ਵਲੋਂ ਅੱਜ 20 ਫਰਵਰੀ ਤੋਂ ਲੈ ਕੇ 22 ਫਰਵਰੀ ਤੱਕ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 20 ਫਰਵਰੀ ਨੂੰ ਸਵੇਰੇ 11 ਵਜੇ ਨਗਰ ਕੀਤਰਨ ਸਜਾਇਆ ਜਾਵੇਗਾ, ਜੋ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਹਮਾਂਯੂਪੁਰ ਅਤੇ ਤਸਿੰਬਲੀ ਆਦਿ ਪਿੰਡਾਂ 'ਚੋਂ ਦੀ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ | ਇਸੇ ਤਰ੍ਹਾਂ 21 ਫਰਵਰੀ ਨੂੰ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਅਤੇ ਰਾਤ ਦੇ 8 ਵਜੇ ਤੋਂ ਲੈ ਕੇ 11 ਵਜੇ ਤੱਕ ਦੀਵਾਨ ਸਜਾਏ ਜਾਣਗੇ, ਜਦਕਿ 22 ਫਰਵਰੀ ਨੂੰ ਸਵੇਰੇ 11 ਵਜੇ ਤੋਂ ਲੈ ਕੇ 5 ਵਜੇ ਤੱਕ ਦੀਵਾਨ ਸਜਾਏ ਜਾਣਗੇ | ਉਨ੍ਹਾਂ ਦੱਸਿਆ ਕਿ 22 ਫਰਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਜਾਣਗੇ, ਜਿਨ੍ਹਾਂ 'ਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਸਮਾਗਮ 'ਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਸੁਰਜੀਤ ਸਿੰਘ ਗੜ੍ਹੀ ਅਤੇ ਹਲਕਾ ਡੇਰਾਬੱਸੀ ਦੇ ਸਾਬਕਾ ਵਿਧਾਇਕ ਐੱਨ. ਕੇ. ਸ਼ਰਮਾ ਉਚੇਚੇ ਤੌਰ 'ਤੇ ਹਾਜ਼ਰੀ ਭਰਨਗੇ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਧੰਨਾ ਭਗਤ ਵਿਖੇ ਸਾਲਾਨਾ ਸਮਾਗਮ ਅੱਜ ਤੋਂ ਅਗਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ 'ਏ. ਆਈ. ਫ਼ੈਸਟ 2026' ਦਾ ਸ਼ਾਨਦਾਰ ਆਗ਼ਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।