29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਨਾਜਾਇਜ਼ ਸ਼ਰਾਬ ਸਮੇਤ ਤਸਕਰ ਕਾਬੂ

ਅਜੀਤ ਡੈਸਕ 20-02-2026
ਐੱਸ. ਏ. ਐੱਸ. ਨਗਰ, 19 ਫਰਵਰੀ (ਕਪਿਲ ਵਧਵਾ)-ਮੁਹਾਲੀ ਦੇ ਥਾਣਾ ਮਟੌਰ ਦੀ ਪੁਲਿਸ ਨੇ ਐਕਟਿਵਾ ਰਾਹੀਂ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਅਰਵਿੰਦ ਸਿੰਘ ਵਾਸੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਰੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਉਕਤ ਮੁਲਜ਼ਮ ਨੂੰ ਕਾਬੂ ਕੀਤਾ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰੀ ਦੌਰਾਨ ਉਸ ਕੋਲੋਂ ਇਕ ਬੈਗ ਬਰਾਮਦ ਕੀਤਾ ਗਿਆ, ਜਿਸ 'ਚੋਂ ਚੰਡੀਗੜ੍ਹ 'ਚ ਵਿਕਰੀ ਯੋਗ 72 ਬੋਤਲਾਂ '999' ਵਿਸਕੀ ਦੀਆਂ ਬਰਾਮਦ ਹੋਈਆਂ | ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਦੀ ਧਾਰਾ 61-1-14 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਸਦੀ ਐਕਟਿਵਾ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ | ਐੱਸ. ਐੱਚ. ਓ. ਨੇ ਦੱਸਿਆ ਕਿ ਬੁੱਧਵਾਰ ਨੂੰ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਡਿਊਟੀ ਮੈਜਿਸਟ੍ਰੇਟ ਵਲੋਂ ਉਸਨੂੰ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਪੁਲਿਸ ਵਲੋਂ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ ਅਗਲੀ ਖ਼ਬਰ ਫਲੈਟ ਦੀ ਪਾਰਕਿੰਗ 'ਚੋਂ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।