ਮਾਜਰੀ, 19 ਫਰਵਰੀ (ਧੀਮਾਨ)-ਪੁਲਿਸ ਥਾਣਾ ਮਾਜਰੀ ਅਧੀਨ ਪੈਂਦੇ ਪਿੰਡਾਂ 'ਚ ਨਸੇੜੀਆਂ ਵਲੋਂ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਪਿੰਡ ਮੀਆਂਪੁਰ ਚੰਗਰ ਵਿਖੇ ਕਿਸਾਨਾਂ ਦੀਆਂ ਮੋਟਰਾਂ ਤੋਂ ਬਿਜਲੀ ਵਾਲੀਆਂ ਤਾਰਾਂ ਚੋਰੀ ਕਰ ਲਈਆਂ ਗਈਆਂ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਸੱਜਣ ਸਿੰਘ ਨੇ ਦੱਸਿਆ ਕਿ ਪਿੰਡ ਮੀਆਂਪੁਰ ਚੰਗਰ ਦੇ ਕਿਸਾਨ ਕਾਕਾ ਸਿੰਘ, ਬਲਵੀਰ ਸਿੰਘ ਤੇ ਰਾਜਬੀਰ ਸਿੰਘ ਦੀਆਂ ਮੋਟਰਾਂ ਤੋਂ ਬੀਤੀ ਰਾਤ ਕਿਸੇ ਵਲੋਂ ਤਾਰਾਂ ਚੋਰੀ ਕਰ ਲਈਆਂ ਗਈਆਂ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪੁਲਿਸ ਥਾਣਾ ਮਾਜਰੀ ਵਿਖੇ ਸੂਚਨਾ ਦੇ ਦਿੱਤੀ ਗਈ ਹੈ |