29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਤਪਦਿਕ ਦੀ ਜਾਂਚ ਦੇ ਮਾਮਲੇ 'ਚ ਜ਼ਿਲ੍ਹਾ ਮੁਹਾਲੀ ਪੰਜਾਬ ਭਰ 'ਚੋਂ ਮੋਹਰੀ ਰਿਹਾ

ਅਜੀਤ ਡੈਸਕ 20-02-2026
• ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨ ਡਾ. ਸੰਗੀਤਾ ਜੈਨ ਨੂੰ ਪ੍ਰਸੰਸਾ ਪੱਤਰ ਨਾਲ ਨਿਵਾਜਿਆ
ਐੱਸ. ਏ. ਐੱਸ. ਨਗਰ, 19 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਟੀ. ਬੀ. ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਮੁਹਾਲੀ ਨੇ ਪੰਜਾਬ ਭਰ 'ਚੋਂ ਸਭ ਤੋਂ ਵਧੀਆ ਕਾਰਗੁਜ਼ਾਰੀ ਦਿਖਾਈ ਹੈ | ਇਸ ਪ੍ਰਾਪਤੀ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਮੁਹਾਲੀ ਦੇ ਸਿਵਲ ਸਰਜਨ ਡਾ. ਸੰਗੀਤਾ ਜੈਨ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਨਿਵਾਜਿਆ ਗਿਆ | ਡਾ. ਜੈਨ ਨੂੰ ਇਹ ਪ੍ਰਸ਼ੰਸਾ ਪੱਤਰ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਹੋਈ ਸੂਬਾ-ਪੱਧਰੀ ਸਿਵਲ ਸਰਜਨ ਕਾਨਫ਼ਰੰਸ ਦੌਰਾਨ ਦਿੱਤਾ ਗਿਆ | ਇਸ ਮੌਕੇ ਡਾ. ਸੰਗੀਤਾ ਜੈਨ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਦਾ ਸਿਹਰਾ ਜ਼ਿਲ੍ਹੇ ਦੇ ਸਮੁੱਚੇ
ਸਿਹਤ ਕਾਮਿਆਂ ਨੂੰ ਜਾਂਦਾ ਹੈ, ਜਿਨ੍ਹਾਂ ਨੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕੀਤਾ ਹੈ | ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਨੇ ਵੀ ਇਸ ਕਾਰਗੁਜ਼ਾਰੀ ਲਈ ਜ਼ਿਲ੍ਹਾ ਸਿਹਤ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ | ਸਿਵਲ ਸਰਜਨ ਡਾ. ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਤਪਦਿਕ ਦੇ ਸ਼ੱਕੀ ਕੇਸਾਂ ਦੀ ਜਾਂਚ ਕਰਨ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਹੁਣ ਤੱਕ ਜ਼ਿਲ੍ਹੇ 'ਚ ਤਮਾਮ ਸ਼ੱਕੀ ਕੇਸਾਂ 'ਚੋਂ 75 ਫ਼ੀਸਦੀ ਕੇਸਾਂ ਨੂੰ ਕਵਰ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਸਿਹਤ ਟੀਮਾਂ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਜਾਂਚ ਕੈਂਪ ਲਗਾਏ ਜਾ ਰਹੇ ਹਨ, ਜਿਥੇ ਕਿ ਐਕਸ-ਰੇ ਮਸ਼ੀਨ ਨਾਲ ਟੀ.ਬੀ. ਦੀ ਜਾਂਚ ਕੀਤੀ ਜਾਂਦੀ ਹੈ ਅਤੇ ਥੁੱਕ ਦੇ ਸੈਂਪਲ ਲਏ ਜਾਂਦੇ ਹਨ | ਉਨ੍ਹਾਂ ਕਿਹਾ ਕਿ ਕੌਮੀ ਤਪਦਿਕ ਖ਼ਾਤਮਾ ਪ੍ਰੋਗਰਾਮ ਮਹਿਜ਼ ਇਕ ਪ੍ਰੋਗਰਾਮ ਹੀ ਨਹੀਂ, ਸਗੋਂ ਇਹ ਲੋਕਾਂ ਦੀਆਂ ਜ਼ਿੰਦਗੀਆਂ ਬਣਾਉਣ ਦਾ ਇਕ ਮਿਸ਼ਨ ਹੈ |
ਪਿਛਲੀ ਖ਼ਬਰ ਸੀ. ਜੀ. ਸੀ. ਯੂਨੀਵਰਸਿਟੀ ਤੇ ਕੈਪਜੇਮਿਨੀ ਵਲੋਂ ਉਦਯੋਗ-ਏਕੀਕਿ੍ਤ ਤਕਨਾਲੋਜੀ ਕੇਂਦਰ ਦੀ ਸ਼ੁਰੂਆਤ ਅਗਲੀ ਖ਼ਬਰ ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।