02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕੇਂਦਰ ਸਰਕਾਰ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦਾ ਕੀਤਾ ਵਾਅਦਾ ਅਜੇ ਵੀ ਪੂਰਾ ਨਹੀ ਹੋਇਆ - ਚੰਦੂਮਾਜਰਾ <br/>

ਅਜੀਤ ਡੈਸਕ 22-02-2026
ਚੰਡੀਗੜ੍ਹ, 21 ਫ਼ਰਵਰੀ (ਪ੍ਰੋ.ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਸੁਧਾਰ ਲਹਿਰ) ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੀਤਾ ਗਿਆ ਵਾਅਦਾ ਅਜੇ ਤੱਕ ਪੂਰਾ ਨਹੀਂ ਹੋ ਸਕਿਆ, ਜਿਸ ਕਾਰਨ ਸਿੱਖ ਕੌਮ ਵਿਚ ਭਾਰੀ ਰੋਸ ਦੀ ਲਹਿਰ ਹੈ | ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿਰਫ਼ ਕਾਨੂੰਨੀ ਨਹੀਂ, ਸਗੋਂ ਮਨੁੱਖੀ ਅਧਿਕਾਰਾਂ ਅਤੇ ਇਨਸਾਫ਼ ਨਾਲ ਜੁੜਿਆ ਹੋਇਆ ਹੈ | ਉਨ੍ਹਾਂ ਨੇ ਦੱਸਿਆ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਰਧ ਮਾਤਾ ਨਾਲ ਮੁਲਾਕਾਤ ਦੀ ਇਜਾਜ਼ਤ ਨਾ ਦੇਣਾ ਕੇਂਦਰ ਸਰਕਾਰ ਦੀ ਸਿੱਖਾਂ ਪ੍ਰਤੀ ਦੂਹਰੀ ਨੀਤੀ ਨੂੰ ਦਰਸਾਉਂਦਾ ਹੈ | ਚੰਦੂਮਾਜਰਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਬਾਰੇ ਕੀਤਾ ਗਿਆ ਐਲਾਨ ਵੀ ਅਜੇ ਤੱਕ ਅਮਲ ਵਿਚ ਨਹੀਂ ਆਇਆ, ਜਿਸ ਨਾਲ ਸਿੱਖ ਭਾਈਚਾਰੇ ਵਿਚ ਬੇਇਤਬਾਰੀ ਤੇ ਬੇਗਾਨਗੀ ਦਾ ਮਾਹੌਲ ਬਣ ਰਿਹਾ ਹੈ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਦੇ ਮਸਲੇ ਨੂੰ ਮਨੁੱਖੀ ਪੱਖ ਤੋਂ ਵੇਖਦੇ ਹੋਏ ਜਲਦੀ ਤੋਂ ਜਲਦੀ ਢੁੱਕਵਾਂ ਫ਼ੈਸਲਾ ਕੀਤਾ ਜਾਵੇ ਅਤੇ ਕੀਤੇ ਵਾਅਦਿਆਂ ਨੂੰ ਅਮਲੀ ਜਾਮਾ ਪਾਇਆ ਜਾਵੇ |
ਪਿਛਲੀ ਖ਼ਬਰ ਨਾਬਾਲਗਾਂ ਨਾਲ ਸੰਬੰਧਿਤ ਇਤਰਾਜ਼ਯੋਗ ਸਮੱਗਰੀ ਅਪਲੋਡ ਕਰਨ ਵਾਲਾ ਗਿ੍ਫ਼ਤਾਰ <br/> ਅਗਲੀ ਖ਼ਬਰ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਸੰਤ ਬਾਬਾ ਸ਼ਾਦੀ ਸਿੰਘ ਜੀ ਦੀ ਸਾਲਾਨਾ ਬਰਸੀ ਸ਼ਰਧਾ ਨਾਲ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।