04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਡਿਪਟੀ ਮੇਅਰ ਬੇਦੀ ਵਲੋਂ ਮੁੱਖ ਪ੍ਰਸ਼ਾਸਕ ਗਮਾਡਾ ਨਾਲ ਮੁਲਾਕਾਤ <br/>

ਅਜੀਤ ਡੈਸਕ 22-02-2026
ਐੱਸ. ਏ. ਐੱਸ. ਨਗਰ, 21 ਫਰਵਰੀ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਦੇ ਫੇਜ਼-6 ਵਿਚਲੇ ਬੱਸ ਸਟੈਂਡ ਨਾਲ ਲੱਗਦੀ ਸੜਕ ਤੇ ਕੁੰਭੜਾ ਤੋਂ ਬਾਵਾ ਵਾਈਟ ਹਾਊਸ ਤੱਕ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਨਾਲ ਮੁਲਾਕਾਤ ਕਰਕੇ ਇਨ੍ਹਾਂ ਸੜਕਾਂ ਦੀ ਮੁਰੰਮਤ ਕਰਵਾਉਣ ਦੀ ਮੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਮੁੱਖ ਪ੍ਰਸ਼ਾਸਕ ਗਮਾਡਾ ਨੂੰ ਮੰਗ-ਪੱਤਰ ਸੌਂਪ ਕੇ ਜਾਣੂ ਕਰਵਾਇਆ ਕਿ ਸਥਾਨਕ ਫੇਜ਼-6 ਵਿਚਲੇ ਬੱਸ ਸਟੈਂਡ ਦੇ ਨਾਲ ਲੱਗਦੀ ਸੜਕ ਦੇ ਮਸਲੇ ਨੂੰ ਲੈ ਕੇ ਉਨ੍ਹਾਂ ਵਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਕੇਸ ਦਾਇਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਵਲੋਂ ਸੰਬੰਧਿਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ | ਬੇਦੀ ਅਨੁਸਾਰ ਫੇਜ਼-6 ਵਾਲੀ ਸੜਕ 'ਤੇ ਵੱਡੇ-ਵੱਡੇ ਖੱਡੇ ਪਏ ਹੋਏ ਹਨ, ਜਦਕਿ ਕਈ ਥਾਵਾਂ 'ਤੇ ਸੜਕ ਧਸ ਚੁੱਕੀ ਹੈ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਹਾਦਸਿਆਂ ਦਾ ਖਦਸ਼ਾ ਬਣਿਆ ਹੋਇਆ ਹੈ | ਉਨ੍ਹਾਂ ਮੰਗ ਕੀਤੀ ਕਿ ਗਮਾਡਾ ਦੇ ਅਧੀਨ ਆਉਂਦੀ ਇਸ ਸੜਕ 'ਤੇ ਤੁਰੰਤ ਪ੍ਰੀਮਿਕਸ ਪਾਇਆ ਜਾਵੇ ਤੇ ਸਟਰੀਟ ਲਾਈਟਾਂ ਲਗਾਈਆਂ ਜਾਣਉਨ੍ਹਾਂ ਮੁੱਖ ਪ੍ਰਸ਼ਾਸਕ ਨੂੰ ਬੇਨਤੀ ਕੀਤੀ ਕਿ ਉਹ ਤੁਰੰਤ ਨਿੱਜੀ ਦਖ਼ਲ ਦਿੰਦੇ ਹੋਏ ਉਕਤ ਦੋਵਾਂ ਸੜਕਾਂ ਸੰਬੰਧੀ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਤਾਂ ਜੋ ਇਲਾਕਾ ਵਾਸੀਆਂ ਨੂੰ ਆਵਾਜਾਈ ਪੱਖੋਂ ਰਾਹਤ ਮਿਲ ਸਕੇ |

ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਕਾ ਨਨਕਾਣਾ ਸਾਹਿਬ ਜੀ ਦੇ 105 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਗੁਰਮਤਿ ਸਮਾਗਮ... ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ 'ਓਪਸ-1-ਰਨ – ਨਿਊ ਚੰਡੀਗੜ੍ਹ ਮੈਰਾਥਨ' ਦੀ ਟੀ-ਸ਼ਰਟ ਜਾਰੀ ਕੀਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।