04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸਾਇੰਸ ਓਲੰਪੀਆਡ 'ਚ ਏ.ਪੀ.ਜੇ. ਪਬਲਿਕ ਸਕੂਲ ਦੇ 22 ਵਿਦਿਆਰਥੀਆਂ ਨੇ ਜਿੱਤੇ ਸੋਨੇ ਦੇ ਤਗ਼ਮੇ <br/>

ਅਜੀਤ ਡੈਸਕ 22-02-2026
ਖਰੜ, 21 ਫਰਵਰੀ (ਜੰਡਪੁਰੀ)-ਏ.ਪੀ.ਜੇ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਓਲੰਪੀਆਡ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਕੁੱਲ 22 ਵਿਦਿਆਰਥੀਆਂ ਨੇ ਸੋਨੇ ਦੇ ਤਗ਼ਮੇ ਜਿੱਤ ਕੇ ਆਪਣੀ ਬੇਮਿਸਾਲ ਯੋਗਤਾ ਅਤੇ ਮਿਹਨਤ ਦਾ ਸਬੂਤ ਦਿੱਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਸਾਇੰਸ ਓਲੰਪੀਆਡ ਇਕ ਅਹਿਮ ਮੁਕਾਬਲਾ ਹੈ, ਜਿਸ 'ਚ ਵਿਦਿਆਰਥੀਆਂ ਦੀ ਵਿਗਿਆਨਕ ਸਮਝ, ਤਰਕ ਸ਼ਕਤੀ ਅਤੇ ਗਿਆਨ ਦੀ ਪੜਤਾਲ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਮੁਕਾਬਲੇ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਖ਼ਤ ਟੱਕਰ ਦਿੰਦੇ ਹੋਏ ਏ.ਪੀ.ਜੇ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਰਵੋਤਮ ਪ੍ਰਦਰਸ਼ਨ ਕਰਕੇ ਸ਼ਾਨਦਾਰ ਸਥਾਨ ਹਾਸਿਲ ਕੀਤਾ ਹੈ | ਇਸ ਪ੍ਰਾਪਤੀ ਬਦਲੇ ਸਕੂਲ ਪਿ੍ੰ. ਜਸਬੀਰ ਚੰਦਰ ਸਮੇਤ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ | ਇਹ ਉਪਲੱਬਧੀ ਸਕੂਲ ਦੀ ਗੁਣਵੱਤਾਪੂਰਨ ਸਿੱਖਿਆ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਦਰਸਾਉਂਦੀ ਹੈ | ਇਸ ਉਪਲੱਬਧੀ ਕਾਰਨ ਸਕੂਲ ਕੈਂਪਸ 'ਚ ਖੁਸ਼ੀ ਦੀ ਲਹਿਰ ਦੌੜ ਗਈ ਹੈ |

ਪਿਛਲੀ ਖ਼ਬਰ ਅਮਰਿੰਦਰ ਸਿੰਘ ਤੁੜ 'ਪੂਰਾ ਪੰਜਾਬ ਲਹਿਰ' ਦੇ ਕੌਮੀ ਕਨਵੀਨਰ ਨਿਯੁਕਤ <br/> ਅਗਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਕਾ ਨਨਕਾਣਾ ਸਾਹਿਬ ਜੀ ਦੇ 105 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਗੁਰਮਤਿ ਸਮਾਗਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।