04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਡੀ. ਸੀ. ਨੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ ਨੂੰ ਲੈ ਕੇ ਪਲਾਕਸ਼ਾ ਯੂਨੀਵਰਸਿਟੀ ਵਿਖੇ ਤਿਆਰੀਆਂ ਦਾ ਲਿਆ ਜਾਇਜ਼ਾ <br/>

ਅਜੀਤ ਡੈਸਕ 22-02-2026
ਐੱਸ. ਏ. ਐੱਸ. ਨਗਰ,21 ਫਰਵਰੀ (ਪ੍ਰੋ. ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਪਲਾਕਸ਼ਾ ਯੂਨਿਵਰਸਿਟੀ ਦਾ ਦੌਰਾ ਕਰਕੇ 13 ਤੋਂ 15 ਮਾਰਚ ਤੱਕ ਹੋਣ ਵਾਲੀ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ ਸੰਬੰਧੀ ਜਾਰੀ ਤਿਆਰੀਆਂ ਦਾ ਜਾਇਜ਼ਾ ਲਿਆ | ਇਸ ਮੌਕੇ ਸੱਦੀ ਗਈ ਮੀਟਿੰਗ ਦੌਰਾਨ ਉਨ੍ਹਾਂ ਸੰਬੰਧਿਤ ਵਿਭਾਗਾਂ ਜਿਵੇਂ ਕਿ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ, ਗਮਾਡਾ, ਨਗਰ ਨਿਗਮ ਅਤੇ ਪੁਲਿਸ ਵਿਭਾਗ ਆਦਿ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੈਲੀਗੇਟਾਂ ਦੀ ਸੁਚਾਰੂ ਆਵਾਜਾਈ ਲਈ ਰੂਟਾਂ ਦੀ ਪਹਿਲਾਂ ਹੀ ਪਛਾਣ ਕਰਕੇ ਉਨ੍ਹਾਂ ਨੂੰ ਸੁਚੱਜੇ ਢੰਗ ਨਾਲ ਤਿਆਰ ਕੀਤਾ ਜਾਵੇ | ਉਨ੍ਹਾਂ ਸ਼ਹਿਰ 'ਚ ਸਾਫ਼-ਸਫ਼ਾਈ, ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ ਦੀ ਸੁਚਾਰੂ ਕਾਰਗੁਜ਼ਾਰੀ ਅਤੇ ਸਮਾਗਮ ਵਾਲੀ ਥਾਂ 'ਤੇ ਉੱਚਿਤ ਪਾਰਕਿੰਗ ਪ੍ਰਬੰਧਾਂ ਨੂੰ ਯਕੀਨੀ ਬਣਾਉਣ 'ਤੇ ਵੀ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਇਸ ਤਿੰਨ ਰੋਜ਼ਾ ਸਮਿੱਟ ਦੌਰਾਨ ਪ੍ਰਮੁੱਖ ਉਦਯੋਗਪਤੀ ਅਤੇ ਨਿਵੇਸ਼ਕ ਸ਼ਿਰਕਤ ਕਰਨਗੇ ਅਤੇ ਇਸ ਨੂੰ ਧਿਆਨ 'ਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡੈਲੀਗੇਟਾਂ ਦੀ ਨਿਰਵਿਘਨ ਆਵਾਜਾਈ ਅਤੇ ਯੂਨੀਵਰਸਿਟੀ ਵਿਖੇ ਢਾਂਚਾਗਤ ਅਤੇ ਲੋਜਿਸਟਿਕ ਪ੍ਰਬੰਧ ਸੁਚਾਰੂ ਬਣਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਹਾਜ਼ਰ ਅਧਿਕਾਰੀਆਂ 'ਚ ਪਰਮਿੰਦਰਪਾਲ ਸਿੰਘ ਕਮਿਸ਼ਨਰ ਨਗਰ ਨਿਗਮ ਮੁਹਾਲੀ, ਰੁਬਿੰਦਰਜੀਤ ਸਿੰਘ ਬਰਾੜ ਵਧੀਕ ਸੀ. ਈ. ਓ. ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ, ਅਮਰਿੰਦਰ ਸਿੰਘ ਮੱਲ੍ਹੀ ਵਧੀਕ ਸੀ. ਏ. ਗਮਾਡਾ, ਗੀਤਿਕਾ ਸਿੰਘ ਏ. ਡੀ. ਸੀ. (ਜ), ਦਮਨਦੀਪ ਕੌਰ ਐੱਸ. ਡੀ. ਐੱਮ. ਮੁਹਾਲੀ ਅਤੇ ਮੋਹਿਤ ਅਗਰਵਾਲ ਐੱਸ. ਪੀ. (ਐੱਚ) ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਜੁਝਾਰ ਨਗਰ ਵਿਖੇ 58 ਘਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਪਹੁੰਚੀ ਗਮਾਡਾ ਦੀ ਟੀਮ ਨੂੰ ਵਸਨੀਕਾਂ ਦੇ ਵਿਰੋਧ ਕਾਰਨ ਖਾਲੀ ਹੱਥ... ਅਗਲੀ ਖ਼ਬਰ ਪਿੰਡ ਸਲੇਮਪੁਰ ਖੁਰਦ ਵਿਖੇ ਸਿਖ਼ਲਾਈ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।