25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਮੁਹਾਲੀ ਦੇ ਫੇਜ਼-11 'ਚ ਵਾਪਰੇ ਕਤਲ ਕਾਂਡ ਦੇ ਮਾਮਲੇ 'ਚ ਮੁੱਖ ਮੁਲਜ਼ਮ ਸਮੇਤ 4 ਕਾਬੂ

ਅਜੀਤ ਡੈਸਕ 24-02-2026
ਐੱਸ. ਏ. ਐੱਸ. ਨਗਰ, 23 ਫਰਵਰੀ (ਕਪਿਲ ਵਧਵਾ)-ਮੁਹਾਲੀ ਦੇ ਥਾਣਾ ਫੇਜ਼-11 ਦੇ ਇਲਾਕੇ ਵਿਚ ਸ਼ਿਵਰਾਤਰੀ ਮੌਕੇ ਨੌਜਵਾਨ ਗੁਰਸੇਵਕ ਸਿੰਘ ਨੂੰ ਕਤਲ ਕਰਨ ਦੇ ਮਾਮਲੇ ਵਿਚ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ | ਮੁਹਾਲੀ ਪੁਲਿਸ ਨੇ ਮੁੱਖ ਮੁਲਜ਼ਮ ਸਮੇਤ ਚਾਰ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਸੰਦੀਪ ਉਰਫ਼ ਮੋਨਾ (ਮੁੱਖ ਮੁਲਜ਼ਮ), ਕੇਸ਼ਵ, ਸੌਰਵ ਅਤੇ ਸਰਵਣ ਵਜੋਂ ਹੋਈ ਹੈ | ਇਸ ਨਾਲ ਇਸ ਮਾਮਲੇ ਵਿਚ ਗਿ੍ਫ਼ਤਾਰ ਮੁਲਜ਼ਮਾਂ ਦੀ ਗਿਣਤੀ 16 ਹੋ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮੁਲਜ਼ਮ ਨੇਪਾਲ ਬਾਰਡਰ ਰਾਹੀਂ ਦੇਸ਼ ਤੋਂ ਫ਼ਰਾਰ ਹੋਣ ਦੀ ਫਿਰਾਕ ਵਿਚ ਸਨ | ਪੁਲਿਸ ਨੇ ਇਨ੍ਹਾਂ ਨੂੰ ਉੱਤਰ ਪ੍ਰਦੇਸ਼ ਦੇ ਹਰਦੋਈ ਇਲਾਕੇ ਤੋਂ ਉਸ ਵੇਲੇ ਕਾਬੂ ਕੀਤਾ ਜਦੋਂ ਇਹ ਭੱਜਣ ਦੀ ਤਿਆਰੀ ਕਰ ਰਹੇ ਸਨ | ਇਹ ਕਾਰਵਾਈ ਐੱਸ. ਐੱਸ. ਪੀ. ਮੁਹਾਲੀ ਹਰਮਨਦੀਪ ਸਿੰਘ ਹਾਂਸ ਦੇ ਨਿਰਦੇਸ਼ਾਂ 'ਤੇ ਗਠਿਤ ਵਿਸ਼ੇਸ਼ ਟੀਮ ਵਲੋਂ ਅਮਲ 'ਚ ਲਿਆਂਦੀ ਗਈ |
ਸੂਤਰਾਂ ਮੁਤਾਬਿਕ ਜਦੋਂ ਪੁਲਿਸ ਪਾਰਟੀ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਲਈ ਉੱਤਰ ਪ੍ਰਦੇਸ਼ ਪੁੱਜੀ ਤਾਂ ਇਕ ਮੁਲਜ਼ਮ ਵਲੋਂ ਕਿਰਚ ਨਾਲ ਇਕ ਇੰਸਪੈਕਟਰ 'ਤੇ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ, ਪਰ ਪੁਲਿਸ ਪਾਰਟੀ ਨੇ ਸਿਆਣਪ ਅਤੇ ਤੁਰੰਤ ਕਾਰਵਾਈ ਨਾਲ ਹਾਲਾਤਾਂ ਨੂੰ ਕਾਬੂ ਵਿਚ ਕਰ ਲਿਆ | ਪੁਲਿਸ ਨੇ ਫ਼ਿਲਮੀ ਅੰਦਾਜ਼ ਵਿਚ ਗਿ੍ਫ਼ਤਾਰੀ ਪਾਉਂਦੇ ਹੋਏ ਇਕ ਮੁਲਜ਼ਮ ਦੀ ਪਛਾਣ ਕਰਨ ਲਈ 'ਕੇਸ਼ਵ' ਦਾ ਨਾਂਅ ਪੁਕਾਰਿਆ ਤੇ ਜਵਾਬ ਮਿਲਣ 'ਤੇ ਤੁਰੰਤ ਉਸ ਨੂੰ ਦਬੋਚ ਲਿਆ ਅਤੇ ਫ਼ਿਰ ਉਸ ਦੇ ਬਾਕੀ ਸਾਥੀਆਂ ਨੂੰ ਵੀ ਕਾਬੂ ਕਰ ਲਿਆ | ਸੀਨੀਅਰ ਪੁਲਿਸ ਅਧਿਕਾਰੀਆਂ ਮੁਤਾਬਿਕ ਗੁਰਵਿੰਦਰ ਸਿੰਘ 'ਤੇ ਕਿਰਚ ਨਾਲ ਹਮਲਾ ਕਰਨ ਵਾਲੇ ਸੰਦੀਪ ਉਰਫ਼ ਮੋਨਾ ਸਮੇਤ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਉਪਰੰਤ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ |
ਪਿਛਲੀ ਖ਼ਬਰ ਨਾਬਾਲਗਾ ਨਾਲ ਜਬਰ ਜਨਾਹ ਦੇ ਦੋਸ਼ ਹੇਠ ਮਾਮਲਾ ਦਰਜ ਅਗਲੀ ਖ਼ਬਰ ਗੁਰਮੀਤ ਸਿੰਘ ਨੇ ਐੱਸ. ਡੀ. ਐੱਮ. ਖਰੜ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।