ਨੌਜਵਾਨਾਂ ਨੂੰ ਨਸ਼ਿਆਂ ਅਤੇ ਨਕਾਰਾਤਮਕ ਰੁਝਾਨਾਂ ਤੋਂ ਦੂਰ ਰੱਖਣ ਲਈ ਖੇਡਾਂ ਜ਼ਰੂਰੀ ਰਾਜਪਾਲ ਕਟਾਰੀਆ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹਿਲੀ ਚੰਡੀਗੜ੍ਹ ਇੰਟਰਨੈਸ਼ਨਲ ਮੈਰਾਥਨ ਦੌਰਾਨ ਸੀ.ਪੀ.ਡੀ.ਐਲ ਦੇ ਡਾਇਰੈਕਟਰ ਡਾਇਰੈਕਟਰ ਅਰੁਣ ਕੁਮਾਰ ਵਰਮਾ ਤੇ ਵਾਈਸ ਪ੍ਰਧਾਨ ਪ੍ਰਮੋਦ ਮਿਸ਼ਰਾ ਦਾ ਸਨਮਾਨ ਕਰਦੇ ਹੋਏ | ਤਸਵੀਰ : ਗੁਰਿੰਦਰ ਸਿੰਘ
<br/>
02-03-2026
ਮੈਰਾਥਨ ਵਿਚ ਵੱਖ-ਵੱਖ ਉਮਰ ਵਰਗਾਂ ਦੇ ਦੌੜਾਕਾਂ ਨੇ ਹਿੱਸਾ ਲਿਆ | ਸਵੇਰੇ ਸਵੇਰੇ ਸ਼ੁਰੂ ਹੋਈ ਦੌੜ ਦੌਰਾਨ ਸ਼ਹਿਰ ਦੇ ਵੱਖ-ਵੱਖ ਮਾਰਗਾਂ 'ਤੇ ਜੋਸ਼ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ | ਸਮਾਗਮ ਦੇ ਪ੍ਰਬੰਧਕਾਂ ਵਲੋਂ ਸੁਰੱਖਿਆ ਅਤੇ ਮੈਡੀਕਲ ਸਹੂਲਤਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਗਿਆ | ਦੌੜ ਦੇ ਆਖ਼ਰ ਵਿਚ ਜੇਤੂਆਂ ਨੂੰ ਇਨਾਮ ਰਾਸ਼ੀ ਅਤੇ ਟ੍ਰਾਫੀਆਂ ਨਾਲ ਨਿਵਾਜਿਆ ਗਿਆ, ਜਦਕਿ ਸਾਰੇ ਹਿੱਸੇਦਾਰਾਂ ਨੂੰ ਯਾਦਗਾਰੀ ਮੈਡਲ ਪ੍ਰਦਾਨ ਕੀਤੇ ਗਏ | ਇਸ ਮੌਕੇ 'ਤੇ ਸ਼ਹਿਰ ਦੀਆਂ ਕਈ ਸਮਾਜਿਕ ਅਤੇ ਖੇਡ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਹਾਜ਼ਰੀ ਭਰੀ | ਸੀ.ਪੀ.ਡੀ.ਐਲ ਦੇ ਅਧਿਕਾਰੀਆਂ ਦਾ ਰਾਜਪਾਲ ਵਲੋਂ ਕੀਤਾ ਗਿਆ ਸਨਮਾਨ ਇਸ ਸਮਾਗਮ ਦੀ ਵਿਸ਼ੇਸ਼ਤਾ ਬਣਿਆ ਰਿਹਾ |