03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਕਾਂਗਰਸੀ ਵਿਧਾਇਕ ਖ਼ਿਲਾਫ਼ 'ਆਪ' ਸਰਕਾਰ ਬਦਲੇ ਦੀ ਭਾਵਨਾ ਨਾਲ ਕਾਰਵਾਈ ਕਰ ਰਹੀ- ਕੰਗ

ਅਜੀਤ ਡੈਸਕ 02-03-2026
ਖਰੜ, 1 ਮਾਰਚ (ਗੁਰਮੁਖ ਸਿੰਘ ਮਾਨ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਅਤੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਦੇ ਜੱਦੀ ਪਿੰਡ ਰਾਮਗੜ੍ਹ ਵਿਖੇ ਹੰਕਾਰੀ 'ਆਪ' ਸਰਕਾਰ ਵਲੋਂ ਬਦਲੇ ਦੀ ਭਾਵਨਾ ਤਹਿਤ ਕਾਂਗਰਸ ਦੀ ਆਵਾਜ਼ ਨੂੰ ਦਬਾਉਣ ਲਈ ਜੋ ਘਿਨਾਉਣੀ ਤੇ ਗ਼ੈਰਕਾਨੂੰਨੀ ਕਾਰਵਾਈ ਕੀਤੀ ਗਈ ਹੈ, ਉਹ ਬਹੁਤ ਹੀ ਮੰਦਭਾਗੀ ਹੈ | ਉਨ੍ਹਾਂ ਕਿਹਾ ਕਿ ਇਸ ਨਾਜਾਇਜ਼ ਕਾਰਵਾਈ ਤੋਂ ਜੱਗ ਜਾਹਿਰ ਹੋ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ ਕਿਵੇਂ ਲੋਕਾਂ ਅਤੇ ਸੂਬੇ ਦੇ ਹਿੱਤ 'ਚ ਉਠਣ ਵਾਲੀ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ, ਜੋ ਕਿ ਸਰਾਸਰ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਅਤੇ ਰਿਵਾਇਤਾਂ ਦੇ ਖ਼ਿਲਾਫ਼ ਹੈ |
ਪਿਛਲੀ ਖ਼ਬਰ ਜਲ ਸਪਲਾਈ ਵਰਕਰਜ਼ ਯੂਨੀਅਨ ਐਮ.ਸੀ ਚੰਡੀਗੜ੍ਹ ਦੀਆਂ ਚੋਣਾਂ ਹੋਈਆਂ <br/> ਅਗਲੀ ਖ਼ਬਰ ਕਾਂਗਰਸੀ ਵਿਧਾਇਕ ਖ਼ਿਲਾਫ਼ 'ਆਪ' ਸਰਕਾਰ ਬਦਲੇ ਦੀ ਭਾਵਨਾ ਨਾਲ ਕਾਰਵਾਈ ਕਰ ਰਹੀ- ਕੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।