ਕੁਰਾਲੀ, 1 ਮਾਰਚ (ਬਿੱਲਾ ਅਕਾਲਗੜ੍ਹੀਆ)-ਨੇੜਲੇ ਪਿੰਡ ਕਾਲੇਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਲਾਈਫ ਕੇਅਰ ਫਾਊਾਡੇਸ਼ਨ ਵਲੋਂ ਤੇਜਵੀਰ ਸਿੰਘ ਬੈਂਸ ਦੀ ਅਗਵਾਈ ਹੇਠ ਮੁਫਤ ਚੈਰੀਟੇਬਲ ਲੈਬੋਰੇਟਰੀ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਐਸ. ਜੀ. ਪੀ. ਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਅਤੇ ਪਿੰਡ ਦੇ ਹੋਰ ਮੁਹਤਬਰ ਆਗੂਆਂ ਵਲੋਂ ਕੀਤਾ ਗਿਆ | ਇਸ ਕੈਂਪ ਦੌਰਾਨ ਡਾਕਟਰਾਂ ਦੀ ਟੀਮ ਵਲੋਂ ਕਰੀਬ 120 ਮਰੀਜ਼ਾਂ ਦੇ ਵੱਖ-ਵੱਖ ਟੈਸਟ ਕੀਤੇ ਗਏ ਅਤੇ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਵੀ ਮੁਫਤ ਦਿੱਤੀਆਂ ਗਈਆਂ | ਇਸ ਮੌਕੇ ਪਿੰਡ ਵਾਸੀਆਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਪਿੰਡਾਂ 'ਚ ਰਹਿੰਦੇ ਲੋਕਾਂ ਲਈ ਬਹੁਤ ਲਾਭਕਾਰੀ ਸਾਬਿਤ ਹੁੰਦੇ ਹਨ | ਅਖੀਰ 'ਚ ਐਸ. ਜੀ. ਪੀ. ਸੀ. ਮੈਂਬਰ ਕਾਲੇਵਾਲ ਅਤੇ ਹੋਰ ਪਿੰਡ ਵਾਸੀਆਂ ਵਲੋਂ ਡਾਕਟਰਾਂ ਦੀ ਟੀਮ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਵਤਾਰ ਸਿੰਘ, ਰਣਧੀਰ ਸਿੰਘ, ਭਰਪੂਰ ਸਿੰਘ, ਅਸ਼ੋਕ ਕੁਮਾਰ, ਸਤਵਿੰਦਰ ਸਿੰਘ, ਧਨਪਤ ਸਿੰਘ, ਹਰਬੰਸ ਸਿੰਘ, ਬਲਜੀਤ ਸਿੰਘ, ਸੁਖਵੀਰ ਸਿੰਘ, ਹਰਦੀਪ ਕੌਰ, ਮੈਂਬਰ ਦਲਜੀਤ ਸਿੰਘ ਸਮੇਤ ਪਿੰਡ ਦੇ ਹੋਰ ਮੁਹਤਬਰ ਵਿਅਕਤੀ ਹਾਜ਼ਰ ਸਨ |